ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ, ਔਰਤ ਦੀ ਮੌਕੇ 'ਤੇ ਮੌਤ
Friday, Oct 05, 2018 - 04:32 PM (IST)

ਜਲੰਧਰ (ਮਾਹੀ) : ਇੱਥੋਂ ਨੇੜੇ ਮਕਸੂਦਾਂ ਮੰਡੀ 'ਚ ਸ਼ੁੱਕਰਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਡਿਵੀਜ਼ਨ ਨੰਬਰ 1 ਦੇ ਅਧੀਨ ਆਉਂਦੇ ਸਬਜ਼ੀ ਮੰਡੀ ਮਕਸੂਦਾਂ ਨੇੜੇ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਆਪਣੇ ਪਤੀ ਸੁਰਿੰਦਰ ਨਾਲ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆਪਣੇ ਘਰ ਆ ਰਹੀ ਸੀ ਕਿ ਗੰਦੇ ਨਾਲੇ ਕੋਲ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਸ ਮੌਕੇ 'ਤੇ ਪਹੁੰਚ ਗਈ।