ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਆਖਰੀ CCTV ਆਈ ਸਾਹਮਣੇ

Tuesday, Jul 15, 2025 - 05:48 PM (IST)

ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਆਖਰੀ CCTV ਆਈ ਸਾਹਮਣੇ

ਜਲੰਧਰ/ਆਦਮਪੁਰ/ਕਿਸ਼ਨਗੜ੍ਹ (ਵੈੱਬ ਡੈਸਕ, ਸੋਨੂੰ, ਰਣਦੀਪ, ਬੈਂਸ)-100 ਸਾਲ ਤੋਂ ਵੱਧ ਉਮਰ ਦੇ ਅੰਤਰਰਾਸ਼ਟਰੀ ਦੌੜਾਕ ਫ਼ੌਜਾ ਸਿੰਘ ਦੀ ਦੇਰ ਸ਼ਾਮ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਦਾ ਸ਼ਿਕਾਰ ਹੋਣ ਵਾਲੇ ਦੌੜਾਕ ਫ਼ੌਜਾ ਸਿੰਘ ਦੀ ਆਖਰੀ ਵੀਡੀਓ ਸਾਹਮਣੇ ਆਈ ਹੈ। ਸਾਹਮਣੇ ਆਈ ਸੀ.ਸੀ.ਟੀ.ਵੀ. ਵਿਚ ਤੁਸੀਂ ਵੇਖ ਸਕਦੇ ਹੋ ਕਿ ਬੀਤੇ ਦਿਨ ਦੁਪਹਿਰ 3.07 ਮਿੰਟ 'ਤੇ ਫ਼ੌਜਾ ਸਿੰਘ ਆਪਣੇ ਘਰੋਂ ਨਿਕਲ ਕੇ ਹਾਈਵੇਅ ਵੱਲ ਜਾਂਦੇ ਵਿਖਾਈ ਦੇ ਰਹੇ ਹਨ।  ਫ਼ੌਜਾ ਸਿੰਘ ਕਰੀਬ 114 ਸਾਲਾ ਦੇ ਸਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਲਈ 19 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਮੁਸੀਬਤ!

PunjabKesari

ਜ਼ਿਕਰਯੋਗ ਹੈ ਕਿ 1 ਅਪ੍ਰੈਲ 1911 ਜਨਮੇ ਫ਼ੌਜਾ ਸਿੰਘ 16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਤੇ 6 ਸਕਿੰਟ ’ਚ ਪੂਰੀ ਕਰਕੇ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਸਨ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ। ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵੱਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਵਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ ਸੀ। 

ਇਹ ਵੀ ਪੜ੍ਹੋ: ਨਸ਼ੇ ਦੇ ਮੁੱਦੇ 'ਤੇ CM ਮਾਨ ਦਾ ਵਿਰੋਧੀਆਂ 'ਤੇ ਹਮਲਾ, ਪੰਜਾਬ 'ਚ ਨਸ਼ੇ ਨਾਲ ਹੋਈ ਨਸਲਕੁਸ਼ੀ

PunjabKesari

ਉਨ੍ਹਾਂ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਾਕ ਦੀ ਸ਼ੁਰੂਆਤ ਕੀਤੀ ਸੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸੇ ਸਾਲ ਲੰਡਨ ਮੈਰਾਥਨ ’ਚ ਉਨ੍ਹਾਂ ਨੇ ਦੌੜ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ਼ ਮੈਰਾਥਨਜ਼ ’ਚ ਹਿੱਸਾ ਲਿਆ।

PunjabKesari

ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ 'ਏਲਿਸ ਆਈਲੈਂਡ ਮੈਡਲ ਆਫ਼ ਆਨਰ' ਨਾਲ ਸਨਮਾਨਤ ਕੀਤਾ ਸੀ। ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ 'ਪ੍ਰਾਈਡ ਆਫ਼ ਇੰਡੀਆ' ਦਾ ਖਿਤਾਬ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ! ਰੇਲਵੇ ਟਰੈਕ ਨੇੜੇ ਮੁੰਡੇ-ਕੁੜੀ ਨੂੰ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News