16 ਮਾਰਚ ਨੂੰ ਪੰਜਾਬ ਸਰਕਾਰ ਬੇਰੋਜ਼ਗਾਰ ਅਧਿਆਪਕਾਂ ਬਾਰੇ ਕਰ ਸਕਦੀ ਹੈ ਵੱਡਾ ਐਲਾਨ
Thursday, Mar 12, 2020 - 06:33 PM (IST)
 
            
            ਚੰਡੀਗੜ੍ਹ/ ਪਟਿਆਲਾ (ਬਿਊਰੋ): ਬੇਰੋਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ 16 ਮਾਰਚ ਨੂੰ ਸੰਘਰਸ਼ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ: ਕੈਪਟਨ ਦੀ ਪੁਲਸ ਨੇ ਭਜਾਅ-ਭਜਾਅ ਕੁੱਟੇ ਬੇਰੁਜ਼ਗਾਰ ਅਧਿਆਪਕ, ਲੱਥੀਆਂ ਪੱਗਾਂ (ਤਸਵੀਰਾਂ)
ਇਸ ਦੇ ਨਾਲ ਹੀ ਬੇਰੋਜ਼ਗਾਰ ਅਧਿਆਪਕ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਸੰਗਰੂਰ ਅਤੇ ਪਟਿਆਲਾ 'ਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਧਰਨਾ ਜਾਰੀ ਰਹੇਗਾ। ਦੱਸਣਯੋਗ ਹੈ ਕਿ ਇਹ ਮੀਟਿੰਗ ਪੰਜਾਬ ਭਵਨ 'ਚ ਹੋਈ ਸੀ। ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਇਸ ਮੀਟਿੰਗ 'ਚ ਮੌਜੂਦ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            