ਪੰਜਾਬ ''ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ ਐਲਾਨ

Thursday, Mar 26, 2026 - 05:38 PM (IST)

ਪੰਜਾਬ ''ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ ਐਲਾਨ

ਫਰੀਦਕੋਟ (ਜਗਤਾਰ) : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਹਰੀ ਨੌ ਵਿਖੇ ਦੋ ਕਿਸਾਨ ਭਰਾਵਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜਾਨ ਸਮਾਪਤ ਕਰ ਦਿੱਤੀ ਸੀ। ਮ੍ਰਿਤਕ ਭਰਾਵਾਂ ਨੇ ਸਿਰ ਕਰਜ਼ਾ ਹੋਣ ਦੇ ਚੱਲਦੇ ਅਤੇ ਘਰ ਦੀ ਮਾਲੀ ਹਾਲਾਤ ਖਰਾਬ ਹੋਣ ਕਾਰਣ ਇਹ ਕਦਮ ਚੱਕਿਆ ਸੀ। ਦੋਵਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਹਰੀ ਨੌ ਵਿਖੇ ਕੀਤਾ ਗਿਆ। ਜਿੱਥੇ ਵੱਡੀ ਗਿਣਤੀ ਵਿਚ ਲੋਕ ਦੁਖ ਪ੍ਰਗਟ ਕਰਨ ਲਈ ਪੁੱਜੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਮ੍ਰਿਤਕਾਂ ਦੇ ਇਨਸਾਫ ਅਤੇ ਪਰਿਵਾਰ ਦੇ ਭਵਿੱਖ ਲਈ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹਨ। 

ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ

ਪਿੰਡ ਹਰੀ ਨੌ 'ਚ 7 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਦੌਰਾਨ ਫੈਸਲਾ ਲਿਆ ਕਿ 30 ਮਾਰਚ ਨੂੰ 3 ਘੰਟੇ ਲਈ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਂ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 30 ਮਾਰਚ ਨੂੰ ਪੂਰੇ ਪੰਜਾਬ ਦੀਆਂ ਲੈਂਡ ਮਾਰਕ ਬੈਂਕਾਂ ਦੇ ਬਾਹਰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਇੰਦਰਜੀਤ ਸਿੰਘ ਘਣੀਆ ਨੇ  ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਕਰਜ਼ੇ ਕਾਰਣ ਆਤਮ ਹੱਤਿਆਵਾਂ ਦਾ ਰਾਹ ਚੁਣਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ : ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ

ਉਨ੍ਹਾਂ ਕਿਹਾ ਕਿ ਦੋਵਾਂ ਭਰਾਵਾਂ ਵੱਲੋਂ ਲੈਂਡ ਮਾਰਕ ਬੈਂਕ ਤੋਂ ਪੰਜ ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਕਿ ਅੱਗੇ ਚੱਲ ਕੇ 17 ਲੱਖ ਤੋਂ ਵੀ ਜ਼ਿਆਦਾ ਦੀ ਰਕਮ ਉਨ੍ਹਾਂ ਨੂੰ ਵਾਪਸ ਕਰਨੀ ਪਈ ਅਤੇ ਇਸ ਤੋਂ ਇਲਾਵਾ ਕਰਜ਼ੇ ਨੂੰ ਉਤਾਰਨ ਲਈ ਉਨ੍ਹਾਂ ਨੂੰ ਆਪਣੀ ਥੋੜੀ ਜ਼ਮੀਨ ਵੀ ਵੇਚਣੀ ਪਈ। ਇਸ ਤੋਂ ਪ੍ਰੇਸ਼ਾਨ ਹੋ ਕੇ ਦੋਵਾਂ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਸਰਕਾਰ ਕਦੇ ਵੀ ਕਿਸਾਨੀ ਕਰਜ਼ੇ ਮਾਫ਼ ਕਰਨ ਲਈ ਗੰਭੀਰ ਨਹੀਂ ਦਿਖਾਈ ਦਿੱਤੀ। ਉਲਟਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਸਟੇਟ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਕਿਸਾਨਾਂ ਦੀਆਂ ਬੈਂਕ ਵੱਲੋਂ ਕੁਰਕ ਕੀਤੀ ਜ਼ਮੀਨਾਂ ਨੂੰ ਨਿਲਾਮ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਦੇ ਚੱਲਦੇ ਅੱਜ ਖੇਤੀ ਘਾਟੇ ਦਾ ਸੌਦਾ ਬਣ ਚੁੱਕੀ ਹੈ ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਨਿੱਘਰਦੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਆਤਮ ਹੱਤਿਆ ਕਰਨ ਵਾਲੇ ਦੋਵਾਂ ਕਿਸਾਨ ਭਰਾਵਾਂ ਦੀਆਂ ਪਤਨੀਆਂ ਲਈ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਨੇ ਦੋਵਾਂ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕਰਦਾ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News