ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Monday, Sep 30, 2019 - 08:42 PM (IST)

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਤਰਨਤਾਰਨ, (ਰਾਜ)— ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਪੁਲਸ ਨੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੁਬਲੀ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਰਨਜੀਤ ਕੌਰ (25) ਦਾ ਵਿਆਹ ਥੋੜ੍ਹਾ ਸਮਾਂ ਪਹਿਲਾਂ ਹੀ ਪਿੰਡ ਬਗਰਾੜੀ ਵਿਖੇ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਉਸ ਦੀ ਲੜਕੀ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਤੇ ਕਈ ਵਾਰ ਉਸ ਦੀ ਕੁੱਟ ਮਾਰ ਵੀ ਕੀਤੀ ਗਈ। ਆਪਣੇ ਸਹੁਰੇ ਪਰਿਵਾਰ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਉਸ ਦੀ ਲੜਕੀ ਨੇ ਬੀਤੇ ਦਿਨੀਂ ਭੇਤਭਰੇ ਹਾਲਤਾਂ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਰਾਮ ਸਿੰਘ ਪੁੱਤਰ ਦਲਬੀਰ ਸਿੰਘ, ਦਲਬੀਰ ਸਿੰਘ ਪੁੱਤਰ ਸੰਤੋਖ ਸਿੰਘ, ਮਨਜੀਤ ਕੌਰ ਪਤਨੀ ਦਲਬੀਰ ਸਿੰਘ ਅਤੇ ਨਿਰਮਲ ਸਿੰਘ ਉਰਫ ਲਾਡੀ ਪੁੱਤਰ ਦਲਬੀਰ ਸਿੰਘ ਵਾਸੀਆਨ ਬਗਰਾੜੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

KamalJeet Singh

Content Editor

Related News