ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਵਿਆਹੁਤਾ ਦੀ ਮੌਤ
Sunday, Jul 22, 2018 - 05:27 AM (IST)

ਲਾਂਬੜਾ, (ਵਰਿੰਦਰ)- ਥਾਣਾ ਲਾਂਬੜਾ ਅਧੀਨ ਅਾਉਂਦੇ ਪਿੰਡ ਚੁਗਾਵਾਂ ਵਿਖੇ ਇਕ ਵਿਅਹੁਤਾ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਸੁਰਿੰਦਰਪਾਲ ਕੌਰ (33) ਪਤਨੀ ਨਵਦੀਪ ਸਿੰਘ ਵਾਸੀ ਪਿੰਡ ਚੁਗਾਵਾਂ ਵਜੋਂ ਹੋਈ ਹੈ। ਪਰਿਵਾਰ ਵਾਲਿਅਾਂ ਨੇ ਉਸ ਨੂੰ ਗੰੰਭੀਰ ਹਾਲਤ ’ਚ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਅਤੇ ਭਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਸੁਰਿੰਦਰਪਾਲ ਕੌਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਦਾ ਇਲਾਜ ਵੀ ਜਾਰੀ ਸੀ, ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।