ਮਾਨਸਿਕ ਪ੍ਰੇਸ਼ਾਨੀ ਕਾਰਨ ਵਿਆਹੁਤਾ ਨੇ ਕੀਤੀ ਆਤਮਹੱਤਿਆ

08/23/2018 6:06:51 AM

ਸਾਹਨੇਵਾਲ, ਕੁਹਾਡ਼ਾ, (ਜਗਰੂਪ)- ਇਕ ਤਲਾਕਸ਼ੁਦਾ ਲਡ਼ਕੀ ਵੱਲੋਂ ਮਾਨਸਿਕ ਪ੍ਰੇਸ਼ਾਨੀ  ਕਾਰਨ ਆਪਣੇ ਘਰ ਦੇ ਅੰਦਰ ਹੀ ਕਥਿਤ ਰੂਪ ਨਾਲ ਫਾਹ ਲਾ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੇ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। 
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ (26) ਵਾਸੀ ਹਰਨਾਮਪੁਰਾ ਦੇ ਰੂਪ ’ਚ ਹੋਈ ਹੈ। ਜਾਂਚ ਅਧਿਕਾਰੀ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਕੌਰ   ਦੋ ਵਾਰ ਵਿਆਹ ਦੇ ਬਾਅਦ ਤਲਾਕ ਹੋਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਜਿਸਦਾ ਇਕ ਦੂਸਰੇ ਵਿਆਹ ਤੋਂ 8 ਸਾਲ ਦਾ ਬੇਟਾ ਪੰਚਾਇਤੀ ਰਾਜ਼ੀਨਾਮੇ ਦੌਰਾਨ ਪਿਤਾ ਪਾਸ ਰਹਿੰਦਾ ਸੀ। ਜਿਸ ਨੂੰ ਸਹਿਣ ਨਾ ਕਰਦੇ ਹੋਏ ਮ੍ਰਿਤਕਾ ਨੇ ਕਥਿਤ ਰੂਪ ਨਾਲ ਆਤਮਹੱਤਿਆ ਕਰ ਲਈ। ਥਾਣਾ ਸਾਹਨੇਵਾਲ ਦੀ ਪੁਲਸ ਨੇ 174 ਦੀ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਉਸਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News