21 ਜੁਲਾਈ ਤੱਕ ਸਟੇਸ਼ਨ ਅਤੇ ਸਟ੍ਰੀਮ ਚੁਣ ਸਕਣਗੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ

07/19/2022 12:14:47 PM

ਲੁਧਿਆਣਾ (ਵਿੱਕੀ) : ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਵੱਲੋਂ ਵੱਖ-ਵੱਖ ਮੈਰੀਟੋਰੀਅਸ ਸਕੂਲਾਂ ’ਚ 11ਵੀਂ ਅਤੇ 12ਵੀਂ ਜਮਾਤਾਂ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਦਿੱਤੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਾਖ਼ਲਾ ਪ੍ਰੀਖਿਆ ਦੇ ਨਤੀਜਿਆਂ ਅਤੇ 10ਵੀਂ ਕਲਾਸ ਦੇ ਨਤੀਜੇ ਦੇ ਆਧਾਰ ’ਤੇ ਵੱਖ-ਵੱਖ ਮੈਰੀਟੋਰੀਅਸ ਸਕੂਲਾਂ ’ਚ 11ਵੀਂ ਅਤੇ 12ਵੀਂ ਕਲਾਸ ਵਿਚ ਦਾਖ਼ਲਾ ਲੈਣ ਲਈ ਮੈਰਿਟ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਸੋਸਾਇਟੀ ਵੱਲੋਂ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਸੀ. ਬੀ. ਐੱਸ. ਈ. ਬੋਰਡ ਨਾਲ ਸਬੰਧਿਤ ਹਨ, ਉਨ੍ਹਾਂ ਦੀ ਮੈਰਿਟ ਪੂਰੀ ਤਰ੍ਹਾਂ ਅਸਥਾਈ ਹੋਵੇਗੀ। ਜੇਕਰ ਉਹ ਦਾਖ਼ਲੇ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਤਾਂ ਅਜਿਹੇ ਵਿਦਿਆਰਥੀ ਮੈਰੀਟੋਰੀਅਸ ਸਕੂਲ ’ਚ ਦਾਖ਼ਲੇ ਦੇ ਪਾਤਰ ਨਹੀਂ ਹੋਣਗੇ। ਪਾਤਰ ਉਮੀਦਵਾਰਾਂ ਨੂੰ 21 ਜੁਲਾਈ ਤੱਕ ਮੈਰਿਟ ਸੂਚੀ, ਸਟ੍ਰੀਮ ਚੋਣ, ਸਕੂਲ ਚੋਣ ਦੇ ਆਧਾਰ ’ਤੇ ਦਾਖ਼ਲੇ ਲਈ ਸਕੂਲ ਅਲਾਟ ਕੀਤਾ ਜਾਵੇਗਾ।


Babita

Content Editor

Related News