ਸ਼ਰੇਆਮ ਬਾਜ਼ਾਰ ''ਚ ਵੱਡੀ ਵਾਰਦਾਤ, ਸ਼ੋਅ-ਰੂਮ ''ਤੇ ਚਲਾ ''ਤੀਆਂ ਗੋਲੀਆਂ
Wednesday, Apr 30, 2025 - 05:30 PM (IST)

ਬਟਾਲਾ (ਬੇਰੀ) : ਬੀਤੀ ਦੇਰ ਰਾਤ ਸਥਾਨਕ ਸਮਾਧ ਰੋਡ ਨਜ਼ਦੀਕ ਜੱਸਾ ਸਿੰਘ ਹਾਲ ਦੇ ਕੋਲ ਸਥਿਤ ਇਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜੱਸਾ ਸਿੰਘ ਹਾਲ ਦੇ ਨਜ਼ਦੀਕ ਸਥਿਤ ਇਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਦੇ ਕਰਮਚਾਰੀ ਜਦ ਸ਼ੋਅ ਰੂਮ ਬੰਦ ਕਰ ਰਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 2 ਵਿਅਕਤੀਆਂ ਨੇ ਸ਼ੋਅ ਰੂਮ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਲਾਇਸੈਂਸ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਸ਼ੋਅ ਰੂਮ ਦੇ ਮਾਲਕ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸੀ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਘਟਨਾ ਸਥਲ ’ਤੇ ਪਹੁੰਚ ਕੇ ਗੋਲੀ ਦੇ ਖੋਲ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਬਾਰੇ ਕੀ ਬੋਲੇ ਨਵਜੋਤ ਸਿੱਧੂ, ਕਾਂਗਰਸ ਨੂੰ ਲੈ ਕੇ ਵੀ ਦਿੱਤਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e