ਭੀੜ ਭਾੜ ਵਾਲੇ ਬਾਜ਼ਾਰੋਂ ’ਚ ਲੁਟੇਰਿਆਂ ਨੇ ਕਿਰਚ ਦੀ ਨੋਕ ’ਤੇ ਜਿਊਲਰ ਤੋਂ ਲੁੱਟੇ 2 ਲੱਖ ਰੁਪਏ
Thursday, Sep 09, 2021 - 11:51 AM (IST)
ਬਟਾਲਾ (ਗੁਰਪ੍ਰੀਤ, ਯੋਗੀ, ਅਸ਼ਵਨੀ) - ਬਟਾਲਾ ਦੇ ਤੰਗ ਅਤੇ ਭੀੜ ਭਾੜ ਵਾਲੇ ਸਥਾਨਕ ਟਿੱਬਾ ਬਾਜ਼ਾਰ ਵਿਖੇ ਦਿਨ-ਦਿਹਾੜੇ ਲੁਟੇਰਿਆਂ ਵਲੋਂ ਕਿਰਚ ਦੀ ਨੋਕ ’ਤੇ ਜਿਊਲਰ ਕੋਲੋਂ 2 ਲੱਖ ਰੁਪਏ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗ਼ਨੀਮਤ ਇਹ ਰਹੀ ਕਿ ਲੁਟੇਰਿਆਂ ਤੋਂ ਸੋਨੇ ਚਾਂਦੀ ਦੇ ਗਹਿਣਿਆਂ ਦਾ ਬਚਾ ਹੋ ਗਿਆ। ਦੂਜੇ ਪਾਸੇ ਲੁਟੇਰਿਆਂ ਦੀ ਪਛਾਣ ਕਰਨ ਲਈ ਦੁਕਾਨ ਵਿੱਚ ਸੀ.ਸੀ.ਟੀ.ਵੀ. ਕੈਮਰੇ ਵੀ ਨਹੀਂ ਲਗੇ ਹੋਏ ਸਨ, ਜਿਸ ਕਾਰਨ ਪੁਲਸ ਹੋਰਾਂ ਦੁਕਾਨਾਂ ਦੇ ਬਾਹਰ ਲੱਗੇ ਕੈਮਰਿਆਂ ਨੂੰ ਚੈੱਕ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਬੱਬਲ ਪੁੱਤਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਸਦੀ ਟਿੱਬਾ ਬਾਜ਼ਾਰ ਸਥਿਤ ਮਾਂ ਦੁਰਗਾ ਜਿਊਲਰ ਨਾਂ ਦੀ ਦੁਕਾਨ ਹੈ। ਬਾਅਦ ਦੁਪਹਿਰ ਦੁਕਾਨ ’ਤੇ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨ ਆਏ, ਜਿਨ੍ਹਾਂ ਨੇ ਉਸ ਦੀ ਦੁਕਾਨ ਦੇ ਗੱਲੇ ਵਿਚੋਂ ਕਿਰਚ ਨੋਕ ’ਤੇ ਕਰੀਬ 2 ਲੱਖ ਰੁਪਏ ਲੁੱਟ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ, ਇਹ ਵੀ ਪਤਾ ਲੱਗਾ ਹੈ ਕਿ ਘਟਨਾ ਸਬੰਧੀ ਸੁਣਨ ਮਿਲਣ ਦੇ ਤੁਰੰਤ ਬਾਅਦ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ, ਐੱਸ. ਐੱਚ. ਓ. ਸਿਟੀ ਬਲਵਿੰਦਰ ਸਿੰਘ, ਸੀ. ਆਈ. ਏ. ਸਟਾਫ ਇੰਚਾਰਜ ਸਤੀਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੁਕਾਨ ਮਾਲਕ ਆਸ਼ੂ ਬੱਬਰ ਦੇ ਬਿਆਨ ਕਲਮਬੱਧ ਕਰ ਲਏ ਹਨ ਅਤੇ ਲੁਟੇਰਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸੁਨਿਆਰੇ ਦਾ ਕੰਮ ਕਰਨ ਵਾਲੇ 25 ਸਾਲਾ ਨੌਜਵਾਨ ਦੀ ਸੜਕ ਦੇ ਕਿਨਾਰੇ ਤੋਂ ਮਿਲੀ ਲਾਸ਼, ਫੈਲੀ ਸਨਸਨੀ