ਮੰਡੀ ਬੋਰਡ ਵੱਲੋਂ ਕਣਕ ਦੇ ਖਰੀਦ ਕਾਰਜਾਂ ''ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਕਾਰਵਾਈ ਦੇ ਹੁਕਮ

Wednesday, Apr 15, 2020 - 06:44 PM (IST)

ਮੰਡੀ ਬੋਰਡ ਵੱਲੋਂ ਕਣਕ ਦੇ ਖਰੀਦ ਕਾਰਜਾਂ ''ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਕਾਰਵਾਈ ਦੇ ਹੁਕਮ

ਚੰਡੀਗੜ੍ਹ : ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸਕੱਤਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਅਨੁਸਾਰ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆੜ੍ਹਤੀਆਂ ਦੇ ਇਕ ਸਮੂਹ ਨੇ ਹਾੜੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਰੀਦ ਕਾਰਜਾਂ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪਟਿਆਲਾ ''ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਦਾ ਸਖਤ ਫੈਸਲਾ    

ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਪਹਿਲਾਂ ਹੀ ਅਜਿਹੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਆਫਤ ਪ੍ਰਬੰਧਨ ਐਕਟ, 2005 ਦੀਆਂ ਸਖਤ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਦੀ ਵੀ ਚਿਤਾਵਨੀ ਦਿੱਤੀ। ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਭਗਤ ਨੇ ਹੜਤਾਲ 'ਤੇ ਜਾਣ ਦੀ ਧਮਕੀ ਦੇਣ ਵਾਲੇ ਆੜ੍ਹਤੀਆਂ ਕੋਲ ਫਸਲ ਲੈ ਕੇ ਜਾਣ ਵਾਲੇ ਸਾਰੇ ਕਿਸਾਨਾਂ ਦੇ ਪਾਸ ਤੁਰੰਤ ਰੱਦ ਕਰਨ ਅਤੇ ਉਸੇ ਮੰਡੀ ਵਿਚ ਕੰਮ ਕਰ ਰਹੇ ਹੋਰ ਆੜ੍ਹਤੀਆਂ ਕੋਲ ਫਸਲ ਲਿਜਾਣ ਲਈ ਇਨ੍ਹਾਂ ਕਿਸਾਨਾਂ ਨੂੰ ਪਾਸ ਮੁੜ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ    

ਭਗਤ ਨੇ ਅੱਗੇ ਸਪੱਸ਼ਟ ਕੀਤਾ ਕਿ ਅਜੇ ਤੱਕ ਸੂਬੇ ਭਰ ਵਿਚ ਕਿਸੇ ਵੀ ਮੰਡੀ ਵਿਚ ਕੰਮ 'ਚ ਕੋਈ ਰੁਕਾਵਟ ਨਹੀਂ ਪੈ ਰਹੀ। ਹਾਲਾਂਕਿ, ਸੂਬੇ ਭਰ ਦੀਆਂ ਕਈ ਮੰਡੀਆਂ ਵਿਚ ਆਮਦ ਹੌਲੀ ਅਤੇ ਨਾਂਹ ਦੇ ਬਰਾਬਰ ਹੈ।

ਇਹ ਵੀ ਪੜ੍ਹੋ : ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦਾ ਸਰਵੇਖਣ, ਕੋਰੋਨਾ ਮਨੁੱਖੀ ਜੀਵਨ ਲਈ ਅਹਿਮ ਖ਼ਤਰਾ    


author

Gurminder Singh

Content Editor

Related News