ਮਾਰਕਿਟ ਕਮੇਟੀ ਦੇ ਚੇਅਰਮੈਨ ਕੁਲਵੰਤ ਸੰਘਾ ਅਤੇ ਵਾਈਸ ਚੇਅਰਮੈਨ ਸੁਰਜੀਤ ਸਿੰਘ ਦੀ ਹੋਈ ਤਾਜਪੋਸ਼ੀ

Saturday, Jul 11, 2020 - 02:45 PM (IST)

ਮਾਰਕਿਟ ਕਮੇਟੀ ਦੇ ਚੇਅਰਮੈਨ ਕੁਲਵੰਤ ਸੰਘਾ ਅਤੇ ਵਾਈਸ ਚੇਅਰਮੈਨ ਸੁਰਜੀਤ ਸਿੰਘ ਦੀ ਹੋਈ ਤਾਜਪੋਸ਼ੀ

ਸਰਦੂਲਗੜ੍ਹ (ਚੋਪੜਾ) : ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਸਰਦੂਲਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਕੁਲਵੰਤ ਸਿੰਘ ਸੰਘਾ ਅਤੇ ਵਾਈਸ ਚੇਅਰਮੈਨ ਸੁਰਜੀਤ ਸਿੰਘ ਵਿਰਕ ਝੰਡਾ ਕਲਾਂ ਦੀ ਤਾਜਪੋਸ਼ੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਜ਼ਿਲ੍ਹਾ ਪ੍ਰਸ਼ੀਦ ਦੇ ਚੇਅਰਮੈਨ ਬਿਕਰਮ ਸਿੰਘ ਨੇ ਮੋਫਰ ਨੇ ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਹੀ ਸਾਦੇ ਸਮਾਗਮ ਦੋਰਾਨ ਕੀਤੀ। 

ਇਸ ਦੌਰਾਨ ਸੰਬੋਧਨ ਕਰਦਿਆਂ ਅਜੀਤਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਬਾਵਜੂਦ ਪੰਜਾਬ ਵਿਚ ਵੱਡੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ। ਸਰਦੂਲਗੜ੍ਹ ਹਲਕੇ ਦੇ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਵਿਕਾਸ ਕਾਰਜਾ ਲਈ ਫੰਡ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਏ ਜਾਣਗੇ। ਕੈਪਟਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਵਿਕਾਸ ਕਾਰਜਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆ ਹਨ ਅਤੇ ਖੁੱਲ੍ਹੇ ਦਿਲ ਨਾਲ ਗਰਾਂਟਾ ਵੰਡੀਆ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬੋਹੜ ਸਿੰਘ ਸੰਧੂ, ਸਤਪਾਲ ਵਰਮਾ, ਦਰਸ਼ਨ ਗਰਗ, ਰਾਜੇਸ਼ ਗਰਗ, ਮਥਰਾ ਦਾਸ ਗਰਗ, ਸੁਖਵਿੰਦਰ ਸਿੰਘ ਸੁੱਖਾ, ਚੇਅਰਮੈਨ ਰਾਮ ਸਿੰਘ ਸਰਦੂਲਗੜ•,ਸ਼ਿੰਦਰ ਸਿੰਘ ਸਾਬਕਾ ਸਰਪੰਚ ਨਵੇਂ ਚੁਣੇ ਕਮੇਟੀ ਮੈਂਬਰ ਆਦਿ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।


author

Gurminder Singh

Content Editor

Related News