ਮਾਰਕਿਟ ਕਮੇਟੀ ਦੇ ਚੇਅਰਮੈਨ ਰਿੰਪੀ ਦਾ ਕੋਰੋਨਾ ਟੈਸਟ ਆਇਆ ਪਾਜ਼ੇਟਿਵ

Friday, Jul 17, 2020 - 03:18 PM (IST)

ਮਾਰਕਿਟ ਕਮੇਟੀ ਦੇ ਚੇਅਰਮੈਨ ਰਿੰਪੀ ਦਾ ਕੋਰੋਨਾ ਟੈਸਟ ਆਇਆ ਪਾਜ਼ੇਟਿਵ

ਲਹਿਰਾਗਾਗਾ (ਗੋਇਲ): ਮਾਰਕਿਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਅਤੇ ਪਿੰਡ ਲਹਿਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਦਾ ਕੁਝ ਦਿਨ ਪਹਿਲਾਂ ਲਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਲਹਿਰਾਗਾਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੂਰਜ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਸਵਿੰਦਰ ਸਿੰਘ ਰਿੰਪੀ ਦਾ ਕੁਝ ਦਿਨ ਪਹਿਲਾਂ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਰਿੰਪੀ ਨੂੰ ਘਰ 'ਚ ਇਕਾਂਤਵਾਸ ਕਰਨ ਲਈ ਬੇਨਤੀ ਕੀਤੀ ਹੈ ਜਿਸ ਸਬੰਧੀ ਫ਼ੈਸਲਾ ਉੱਚ ਅਧਿਕਾਰੀ ਲੈਣਗੇ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਉਸ ਦੇ ਘਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ:  ਗੁਆਂਢ 'ਚ ਰਹਿੰਦੇ ਵਿਅਕਤੀ ਦਾ ਸ਼ਰਮਨਾਕ ਕਾਰਾ, 3 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ


author

Shyna

Content Editor

Related News