ਹੁਣ ਮਾਰਕੀਟ ਕਮੇਟੀ ਕਰਵਾਏਗੀ ਕਿਸਾਨਾਂ,ਪ੍ਰਵਾਸੀ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਕੋਰੋਨਾ ਟੈਸਟ
Friday, Oct 16, 2020 - 05:55 PM (IST)
ਬਰਨਾਲਾ (ਮੱਘਰ ਪੁਰੀ): ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜਿੱਥੇ ਵੱਡੇ ਪੱਧਰ ਤੇ ਦੁਨੀਆ ਅੰਦਰ ਕਈ ਕੀਮਤਾਂ ਜਾਨਾਂ ਜਾ ਚੁੱਕੀਆਂ ਹਨ। ਇਸ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਨੇ ਇਕ ਵਿਸ਼ੇਸ਼ ਉਪਰਾਲਾ ਕਰਦੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ 21 ਅਨਾਜ ਮੰਡੀਆਂ 'ਚ ਕੋਰੋਨਾ ਟੈਸਟ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ,ਇਤਰਾਜ਼ਯੋਗ ਹਾਲਤ 'ਚ ਮਿਲੇ ਜੋੜੇ
ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਮਹਾਮਾਰੀ ਨੂੰ ਜੜੋਂ ਖਤਮ ਕਰਨ ਲਈ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਕਿਸਾਨਾਂ,ਮਜ਼ਦੂਰਾਂ,ਪ੍ਰਵਾਸੀ ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਅਨਾਜ ਮੰਡੀਆਂ 'ਚ ਆਉਣ ਵਾਲੇ ਲੋਕਾਂ ਦਾ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਝੁੱਗੀਆਂ 'ਚ ਰਹਿਣ ਵਾਲਿਆਂ ਦੇ ਚਿਹਰਿਆਂ 'ਤੇ ਆਈ ਖ਼ੁਸ਼ੀ
ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਇਸ ਮਹਾਮਾਰੀ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਬੇਨਤੀ ਕਰਦੇ ਕਿਹਾ ਕਿ ਸਾਨੂੰ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਸੈਨੀਟਾਈਜ਼ਰ ਮਾਸਕ ਆਪਸੀ ਦੂਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।