ਮਾਰਕੀਟ ਕਮੇਟੀ ਜ਼ੀਰਾ ਦੇ ਕਰਮਚਾਰੀਆਂ ਨੇ ਸਰਕਾਰੀ ਨੀਤੀਆਂ ਦੀ ਕੀਤੀ ਨਿੰਦਾ

10/27/2017 3:28:03 PM


ਜ਼ੀਰਾ (ਅਕਾਲੀਆਂ ਵਾਲਾ) : ਮਾਰਕੀਟ ਕਮੇਟੀ ਜ਼ੀਰਾ ਦੇ ਕਰਮਚਾਰੀਆਂ ਦੀ ਮੀਟਿੰਗ ਸੁਖਮੰਦਰ ਸਿੰਘ ਢਿੱਲੋਂ ਜਨਰਲ ਸਕੱਤਰ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀਆਂ ਦੀ ਆਮਦਨ ਧੱਕੇ ਨਾਲ ਗਿਰਵੀ ਰੱਖਣ ਦੀ ਨਿਖੇਦੀ ਕੀਤੀ। ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਮੰਡੀ ਬੋਰਡ ਮਾਰਕੀਟ ਕਮੇਟੀਆਂ ਦੀ ਜਾਇਦਾਦ ਵੇਚ ਕੇ ਉਸ ਦੇ ਕਮਾਏ ਕਰੋੜਾਂ ਰੁਪਏ ਆਪਣੇ ਮੰਡੀ ਬੋਰਡ ਦੇ ਖਾਤੇ 'ਚ ਜਮ੍ਹਾ ਕਰ ਰਿਹਾ ਹੈ ਅਤੇ ਨਾਲ ਹੀ ਮਾਰਕੀਟ ਕਮੇਟੀਆਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਲਈ ਮਜ਼ਬੂਰ ਕਰ ਰਿਹਾ ਹੈ। ਮੰਡੀ ਬੋਰਡ ਮਾਰਕੀਟ ਕਮੇਟੀਆਂ ਦੀ ਆਮਦਨ ਗਿਰਵੀ ਕਰਨ ਨਾਲ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਵੀ ਬੰਦ ਹੋ ਜਾਣਗੀਆਂ ਅਤੇ ਬੈਂਕ ਦੇ ਕਰਜ਼ੇ ਵੀ ਸਿਰ ਚੜ ਜਾਣਗੇ। ਢਿੱਲੋਂ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੰਡੀ ਬੋਰਡ ਦੀ ਆਮਦਨ ਗਹਿਣੇ ਰੱਖ ਕੇ ਕਰਜ਼ਾ ਲਿਆ ਜਾਂਦਾ ਹੈ ਤਾਂ ਪੰਜਾਬ ਰਾਜ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਕਰਮਚਾਰੀ ਇਸ ਫੈਸਲੇ ਵਿਰੁੱਧ ਸੰਘਰਸ਼ ਕਰਨਗੇ। ਇਸ ਮੌਕੇ ਬਲਦੇਵ ਰਾਜ ਇਕਾਈ ਪ੍ਰਧਾਨ ਜ਼ੀਰਾ, ਪਰਮਜੀਤ ਸਿੰਘ ਸੁਪਰਡੈਂਟ, ਸਤੀਸ਼ ਬਾਲਾ ਲੇਖਾਕਾਰ ਆਦਿ ਹਾਜ਼ਰ ਸਨ। 


Related News