ਬਾਜ਼ਾਰੋਂ ਲਹਿੰਗਾ ਲੈ ਕੇ ਆਈ ਮਾਂ ਦੇ ਉੱਡੇ ਹੋਸ਼, ਵਿਆਹ ਤੋਂ ਪੰਜ ਦਿਨ ਪਹਿਲਾਂ ਕੁੜੀ ਨੇ ਕੀਤੀ ਖ਼ੁਦਕੁਸ਼ੀ

06/24/2024 6:32:57 PM

ਲੁਧਿਆਣਾ : ਵਿਆਹ ਤੋਂ ਪੰਜ ਦਿਨ ਪਹਿਲਾਂ ਸਰਾਭਾ ਨਗਰ ਇਲਾਕੇ 'ਚ ਇਕ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਕੁਝ ਮਿੰਟ ਪਹਿਲਾਂ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਦੀ ਹੋਈ ਕਮਰੇ ਵਿਚ ਚਲੀ ਗਈ ਸੀ। ਕੁਝ ਸਮੇਂ ਬਾਅਦ ਉਸ ਨੇ ਲੋਹੇ ਦੇ ਐਂਗਲ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਸਰਾਭਾ ਨਗਰ ਥਾਣਾ ਪੁਲਸ ਨੇ ਮ੍ਰਿਤਕ ਬਿੰਦੀਆ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋਸ਼ੀ ਵਿਸ਼ਾਲ ਖਿਲਾਫ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬਿੰਦੀਆ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਬਿਹਾਰ ਦੇ ਸਮਸਤੀਪੁਰ ਇਲਾਕੇ ਦੀ ਰਹਿਣ ਵਾਲੀ ਹੈ। ਉਸ ਦੀ ਧੀ ਘਰਾਂ ਦੀ ਸਫ਼ਾਈ ਕਰਦੀ ਸੀ। ਉਨ੍ਹਾਂ ਦੇ ਇਲਾਕੇ 'ਚ ਹੀ ਰਹਿਣ ਵਾਲਾ ਵਿਸ਼ਾਲ ਇਕ ਦੁਕਾਨ 'ਤੇ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਤਰ੍ਹਾਂ ਵੱਢੀ ਮਿਲੀ ਲਾਸ਼

ਉਸ ਨੇ ਉਨ੍ਹਾਂ ਦੀ ਬੇਟੀ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਲਿਆ। ਲੜਕੀ ਦਾ ਉਕਤ ਨੌਜਵਾਨ ਨਾਲ ਇਕ ਸਾਲ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ। ਉਸ ਦੀ ਧੀ ਵਿਸ਼ਾਲ ਨਾਲ ਵਿਆਹ ਕਰਵਾਉਣ 'ਤੇ ਅੜੀ ਹੋਈ ਸੀ। ਸਾਰਾ ਪਰਿਵਾਰ ਵਿਆਹ ਲਈ ਤਿਆਰ ਸੀ। ਲਗਭਗ 10 ਦਿਨ ਪਹਿਲਾਂ ਹੀ ਵਿਸ਼ਾਲ ਨਾਲ ਉਸ ਦੀ ਮੰਗਣੀ ਹੋਈ ਸੀ। ਉਨ੍ਹਾਂ ਦਾ ਵਿਆਹ 28 ਜੂਨ ਨੂੰ ਤੈਅ ਹੋਇਆ ਸੀ। ਜਿਸ ਦੀਆਂ ਉਹ ਤਿਆਰੀਆਂ ਵਿਚ ਰੁੱਝੇ ਹੋਏ ਸਨ। ਸ਼ਨੀਵਾਰ ਸ਼ਾਮ ਨੂੰ ਉਸਦੀ ਧੀ ਨੇ ਕਿਹਾ ਕਿ ਮਾਂ ਮੇਰੇ ਲਈ ਬਾਜ਼ਾਰ ਤੋਂ ਚੂੜਾ ਅਤੇ ਲਹਿੰਗਾ ਲੈ ਆਓ। ਇਸ ਦੌਰਾਨ ਜਦੋਂ ਉਹ ਘਰ ਪਰਤੇ ਤਾਂ ਦੇਖਿਆ ਕਿ ਉਸ ਦੀ ਧੀ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ।

ਇਹ ਵੀ ਪੜ੍ਹੋ : ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ, ਜਾਣੋ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ ਜਾਂ ਨਹੀਂ

ਸੁਨੀਤਾ ਨੇ ਦੱਸਿਆ ਕਿ ਉਸ ਦੀ ਬੇਟੀ ਨੂੰ ਵਿਸ਼ਾਲ ਦੇ ਕਈ ਫੋਨ ਆਏ ਪਰ ਉਹ ਕਿਤੇ ਰੁੱਝੀ ਹੋਈ ਸੀ, ਇਸ ਲਈ ਫੋਨ ਨਹੀਂ ਚੁੱਕ ਸਕੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਵਿਸ਼ਾਲ ਨੇ ਉਸ ਦੀ ਬੇਟੀ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਹੀ ਕਾਰਨ ਹੈ ਕਿ ਬੇਟੀ ਨੇ ਮੌਤ ਨੂੰ ਗਲੇ ਲਗਾ ਲਿਆ।

ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News