ਹੁਣ ਬਾਜ਼ਾਰ 'ਚ ਆਈ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਰੱਖੜੀ, ਖ਼ਰੀਦਣ ਲਈ ਲੋਕਾਂ ਦੀ ਲੱਗੀ ਭੀੜ (ਵੀਡੀਓ)
Sunday, Aug 07, 2022 - 11:26 AM (IST)
ਮਾਨਸਾ (ਬਿਊਰੋ) - ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਤਰਜਮਾਨੀ ਕਰਦਾ ਰੱਖੜੀ ਦਾ ਤਿਉਹਾਰ 11 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੇ ਹੋਏ ਉਨ੍ਹਾਂ ਦੇ ਗੁੱਟ ’ਤੇ ਰੱਖੜੀ ਬੰਨਦੀਆਂ ਹਨ। ਇਸ ਵਾਰ ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ
ਦੱਸ ਦੇਈਏ ਕਿ ਮੂਸੇਵਾਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ। ਦੁਕਾਨਦਾਰਾਂ ਨੇ ਇਸ ਸਬੰਧ ’ਚ ਬੋਲਦੇ ਹੋਏ ਕਿਹਾ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਉਹ ਆਏ ਹਨ, ਜੋ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੀ ਰੱਖੜੀ ਦੀ ਮੰਗ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਮਰਹੂਮ ਗਾਇਕ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਦੂਰ-ਦੂਰ ਤੋਂ ਉਸ ਦੇ ਪਿੰਡ ਪਹੁੰਚ ਰਹੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਉਸ ਨੂੰ ਚਾਹੁਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ। ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੁੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ