ਚੜ੍ਹਦੀ ਜਵਾਨੀ ''ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ

Wednesday, Apr 21, 2021 - 06:19 PM (IST)

ਚੜ੍ਹਦੀ ਜਵਾਨੀ ''ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ

ਤਰਨਤਾਰਨ (ਰਮਨ):  ਵਿਧਾਨ ਸਭਾ ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਸ ਚੌਕੀ ਸਭਰਾ ਦੇ ਨਜ਼ਦੀਕ 17 ਸਾਲਾ ਨੌਜਵਾਨ ਮੁੰਡੇ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੰਡੇ ਦੀ ਮੌਤ ’ਤੇ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਇਸ ਸਬੰਧੀ ਪਿੱਟ ਸਿਆਪਾ ਕਰਦੀ ਮਾਂ ਨੇ ਪੁਲਸ ਪ੍ਰਸ਼ਾਸਨ ਤੇ ਚੁੱਕੇ ਸਵਾਲ ਕਿਹਾ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਫੜ੍ਹਨ ਲਈ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ:  ਚਿੱਟੇ ਤੋਂ ਲੈ ਕੇ ਅਫ਼ੀਮ ਤੱਕ ਕਰਦਾ ਸੀ ਸਾਰੇ ਨਸ਼ੇ, ਇੰਝ ਖ਼ਹਿੜਾ ਛੁਡਾ ਬਣਾਈ ਜ਼ਬਰਦਸਤ ਬਾਡੀ (ਵੀਡੀਓ)

ਇਸ ਉਪਰੰਤ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਜੰਟ ਸਿੰਘ ਦੇ ਪਿਤਾ ਨਛੱਤਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਜੰਟ ਸਿੰਘ ਜੋ ਕਿ ਪਿੰਡ ਸਭਰਾ ਦੀ ਦਾਣਾ ਮੰਡੀ ਵਿੱਚ ਕੰਮ ਕਰਦਾ ਹੈ ਤਾਂ ਅੱਜ ਸਵੇਰੇ ਉਹ ਦਾਣਾ ਮੰਡੀ ਤੋਂ ਘਰ ਨੂੰ ਆਉਣ ਲੱਗਾ ਤਾਂ ਕੁਝ ਨੌਜਵਾਨਾਂ ਨਾਲ ਰਲ ਕੇ ਉਸ ਨੇ ਖੇਤਾਂ ਵਿੱਚ ਜਾ ਕੇ ਟੀਕਾ ਲਾ ਲਿਆ ਤਾਂ ਜਾਂ ਉਹ ਕਿੰਨਾ ਚਿਰ ਘਰ ਨਹੀਂ ਆਇਆ ਤਾਂ ਅਸੀਂ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਤਾਂ ਉਹ ਖੇਤਾਂ ਵਿੱਚ ਮਰਿਆ ਹੋਇਆ ਪਾਇਆ ਗਿਆ।ਉਨ੍ਹਾਂ ਦੱਸਿਆ ਕਿ ਉਸ ਦੀ ਬਾਂਹ ਵਿੱਚ ਟੀਕਾ ਲੱਗਾ ਹੋਇਆ ਸੀ ਪੀੜਤ ਨਛੱਤਰ ਸਿੰਘ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚੋਂ ਨਸ਼ਾ ਬੰਦ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਕੋਈ ਸਹਾਇਤਾ ਕੀਤੀ ਜਾਵੇ। ਉਧਰ ਮੌਕੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ  ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਸੂਬੇ ਅੰਦਰੋਂ ਨਸ਼ਾ ਬੰਦ ਕਰੇਗਾ ਪਰ ਇਸ ਦੀ ਅਸਲੀ ਹਕੀਕਤ ਹੋਰ ਹੈ ਜੋ ਕਿ ਇਸ ਨੌਜਵਾਨ ਤੋਂ ਪਾਈ ਜਾਂਦੀ ਹੈ  ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ।
 ਇਹ ਵੀ ਪੜ੍ਹੋ: ਮੋਗਾ ’ਚ ਵੱਡੀ ਵਾਰਦਾਤ, ਪੇਕੇ ਗਈ ਸੀ ਪਤਨੀ, ਪਤੀ ਨੇ ਕੁਹਾੜੀ ਨਾਲ ਵੱਢੀ ਗੁਆਂਢਣ

ਉਧਰ ਜਦ ਇਸ ਸਬੰਧੀ ਥਾਣਾ ਸਦਰ ਪੱਟੀ ਦੇ ਐਸ.ਐਚ.ਓ. ਹਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਅਤੇ ਜੋ ਵੀ ਪੁਲਸ ਦੇ ਧਿਆਨ ਵਿਚ ਨਸ਼ਾ ਕਰਨ ਵਾਲਾ ਵਿਅਕਤੀ ਆਉਂਦਾ ਹੈ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਜੇਕਰ ਜੇ ਐਸਾ ਕੋਈ ਮਾਮਲਾ  ਸਾਹਮਣੇ ਆਇਆ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਇਆ ਜਾਵੇਗਾ।  

ਇਹ ਵੀ ਪੜ੍ਹੋ:  ਝੁੱਗੀ ਝੌਪੜੀ ਵਾਲੇ ਬੱਚਿਆਂ ਦਾ ਸਹਾਰਾ ਬਣੀ ਬਠਿੰਡਾ ਦੀ ਸੋਨਮ, ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ (ਵੀਡੀਓ)


author

Shyna

Content Editor

Related News