ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ

Wednesday, Apr 01, 2026 - 09:47 AM (IST)

ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ

ਫਿਰੋਜ਼ਪੁਰ (ਕੁਮਾਰ) : ਫੈੱਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਬੇਰੁਖੀ ਦਿਖਾਉਣ ’ਤੇ ਪੰਜਾਬ ਭਰ ਦੀਆਂ ਮੰਡੀਆਂ ਨੂੰ ਇਸ ਸੀਜ਼ਨ ਦੌਰਾਨ 1 ਅਪ੍ਰੈਲ ਮਤਲਬ ਕਿ ਅੱਜ ਤੋਂ ਪੰਜਾਬ ਭਰ ਦੀਆਂ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗਾਂ ਦੇ ਬਾਵਜੂਦ ਕੇਂਦਰ ਅਤੇ ਪੰਜਾਬ ਸਰਕਾਰਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕਰ ਰਹੀਆਂ, ਜਿਸ ਕਾਰਨ ਉਨ੍ਹਾ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਅੱਜ ਇਹ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਐਕਟ 1961 ਦੇ ਅਨੁਸਾਰ ਪੰਜਾਬ ਭਰ ਦੇ ਆੜ੍ਹਤੀਆਂ ਨੂੰ ਸਾਲ 1997 ਤੋਂ ਮੰਡੀ ’ਚ ਵਿਕਣ ਵਾਲੀ ਹਰ ਫ਼ਸਲ ’ਤੇ 2.5 ਫ਼ੀਸਦੀ ਕਮਿਸ਼ਨ ਮਿਲ ਰਿਹਾ ਸੀ ਪਰ ਕੇਂਦਰ ਸਰਕਾਰ ਨੇ ਇਸ ਰਕਮ ’ਚ ਕਟੌਤੀ ਲਗਾ ਦਿੱਤੀ ਹੈ, ਜਿਸ ਦਾ ਪੰਜਾਬ ਭਰ ਦੇ ਆੜ੍ਹਤੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਵੱਡੀ ਕਾਰਵਾਈ, 3 ਬਿਲਡਰਾਂ ਖ਼ਿਲਾਫ਼ LOC ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਆੜ੍ਹਤੀਆਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਹਨ, ਜਿਸ ’ਚ ਆੜ੍ਹਤੀਆਂ ਨੂੰ ਪਹਿਲਾਂ ਦੀ ਤਰ੍ਹਾਂ ਖ਼ਰੀਦ ਕੀਤੀਆਂ ਗਈਆਂ ਫਸਲਾਂ ’ਤੇ 2.5 ਫ਼ੀਸਦੀ ਕਮਿਸ਼ਨ ਦਿੱਤਾ ਜਾਵੇ, ਉਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੇ ਨੋਟਿਸ ਭੇਜ ਕੇ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਸਰਕਾਰ ਨੇ ਜੋ ਉਨ੍ਹਾਂ ਦਾ 55 ਕਰੋੜ ਰੁਪਏ ਦੇ ਈ, ਪੀ. ਐੱਫ. ਕੱਟਿਆ ਹੈ, ਉਹ ਰਾਸ਼ੀ ਤੁਰੰਤ ਰਿਲੀਜ਼ ਕਰ ਕੇ ਆੜ੍ਹਤੀਆਂ ਨੂੰ ਦਿੱਤੀ ਜਾਵੇ ਕਿਉਂਕਿ ਆੜ੍ਹਤੀਆ ਦਾ ਈ. ਪੀ. ਐੱਫ. ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News