ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ ''ਤੇ ਰਿਹਾ ਸੰਨਾਟਾ, ਤਸਵੀਰਾਂ ''ਚ ਵੇਖੋ ਤਾਜ਼ਾ ਹਾਲਾਤ

Thursday, Sep 10, 2026 - 11:53 AM (IST)

ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ ''ਤੇ ਰਿਹਾ ਸੰਨਾਟਾ, ਤਸਵੀਰਾਂ ''ਚ ਵੇਖੋ ਤਾਜ਼ਾ ਹਾਲਾਤ

ਜਲੰਧਰ (ਵੈੱਬ ਡੈਸਕ)- ਲੁਧਿਆਣਾ ਵਿਚ ਡਾ. ਭੀਮ ਰਾਓ. ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਦੇ ਵਿਰੋਧ ਵਿਚ ਅੱਜ ਜਲੰਧਰ ਬੰਦ ਕੀਤਾ ਗਿਆ ਹੈ। ਬੀਤੇ ਦਿਨ ਵਾਲਮੀਕਿ ਭਾਈਚਾਰੇ ਵੱਲੋਂ ਸਵੇਰੇ 9 ਵਜੋਂ ਤੋਂ ਲੈ ਕੇ ਸ਼ਾਮ 5 ਵਜੇ ਤੱਕ ਜਲੰਧਰ ਬੰਦ ਦੀ ਕਾਲ ਦਿੱਤੀ ਗਈ ਸੀ। ਇਸੇ ਤਹਿਤ ਸਵੇਰ ਤੋਂ ਜਲੰਧਰ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਹਨ। ਬੈਂਕ ਵੀ ਬੰਦ ਹਨ, ਉਥੇ ਹੀ ਹੁਸ਼ਿਆਰਪੁਰ ਵਿਚ ਵੀ ਪ੍ਰਦਰਸ਼ਨਕਾਰੀਆਂ ਨੇ ਬਾਜ਼ਾਰ ਬੰਦ ਕਰਵਾਏ ਹਨ। 

PunjabKesari

ਇਸ ਸਬੰਧ ਵਿਚ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਅਤੇ ਕਾਲਜਾਂ ਨੂੰ ਬੰਦ ਤੋਂ ਮੁਕਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਟੋਰ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਵੀ ਆਮ ਵਾਂਗ ਜਾਰੀ ਰਹਿਣਗੀਆਂ।  ਜਲੰਧਰ ਬੰਦ ਨੂੰ ਲੈ ਕੇ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।  ਰਾਜੀਵ ਗੋਰਾ ਨੇ ਦੱਸਿਆ ਕਿ ਮੁੱਖ ਧਰਨਾ ਜਲੰਧਰ ਦੇ ਡਾ. ਭੀਮ ਰਾਓ ਅੰਬੇਡਕਰ ਚੌਂਕ 'ਤੇ ਦਿੱਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਨੇ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸਭ ਤੋਂ ਰੁਝੇਵੇਂ ਵਾਲੇ ਰੈਣਕ ਬਾਜ਼ਾਰ ਦੇ ਵਪਾਰੀਆਂ ਤੋਂ ਪਹਿਲਾਂ ਹੀ ਸਮਰਥਨ ਪ੍ਰਾਪਤ ਹੋ ਚੁੱਕਾ ਹੈ। ਹੋਰ ਬਾਜ਼ਾਰਾਂ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਹਿਯੋਗ ਦਿੱਤਾ। 

PunjabKesari

ਦੱਸ ਦੇਈਏ ਕਿ 'ਭੀਮ ਕ੍ਰਾਂਤੀ ਸੇਨਾ' ਦੇ ਪ੍ਰਧਾਨ ਗੌਰਵ ਨੇ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹੀਆਂ ਘਟਨਾਵਾਂ ਕਰਵਾ ਰਹੀਆਂ ਹਨ ਅਤੇ ਪੁਲਸ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਹੀ ਬੰਦ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਜੇਕਰ ਪੁਲਸ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਇਸ ਅੰਦੋਲਨ ਨੂੰ ਸੂਬਾ ਪੱਧਰ 'ਤੇ ਹੋਰ ਤੇਜ਼ ਕੀਤਾ ਜਾਵੇਗਾ।  

PunjabKesari

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਉਥੇ ਹੀ ਦੂਜੇ ਪਾਸੇ ਲੁਧਿਆਣਾ ਵਿਚ ਅੱਜ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਪੁਲਸ ਲਾਈਨਜ਼ ਵਿਖੇ ਦਲਿਤ ਭਾਈਚਾਰੇ ਨਾਲ ਮੀਟਿੰਗ ਕਰਨਗੇ। ਪੁਲਸ ਦਾ ਕਹਿਣਾ ਹੈ ਕਿ ਮਾਮਲਾ ਜਲਦੀ ਹੀ ਹੱਲ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

PunjabKesari

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News