ਪਹਿਲਗਾਮ ਹਮਲੇ ਦੇ ਵਿਰੋਧ ''ਚ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਰਹੇ ਬੰਦ
Thursday, Apr 24, 2025 - 02:20 PM (IST)

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਪਹਿਲਗਾਮ ਵਿਚ ਸੈਲਾਨੀਆਂ 'ਤੇ ਕੀਤੇ ਗਏ ਅੱਤਵਾਦੀ ਹਮਲੇ ਮਗਰੋਂ ਪੂਰਾ ਦੇਸ਼ ਗੁੱਸੇ ਵਿਚ ਹੈ। ਇਸੇ ਦੇ ਵਿਰੋਧ ਵਿਚ ਅੱਜ ਪੰਜਾਬ ਵਿਖੇ ਵੱਖ-ਵੱਖ ਇਲਾਕਿਆਂ ਵਿਚ ਬਾਜ਼ਾਰ ਬੰਦ ਰੱਖੇ ਗਏ ਹਨ। ਇਸੇ ਤਹਿਤ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਚੇ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਅੱਤਵਾਦੀ ਹਮਲੇ ਦਾ ਪ੍ਰਦਰਸ਼ਨ ਕਰਦੇ ਹੋਏ ਬਾਜ਼ਾਰ ਬੰਦ ਕੀਤੇ ਗਏ ਹਨ।
ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪਹਿਲਗਾਮ ਹਮਲੇ ਖ਼ਿਲਾਫ਼ ਵੀਰਵਾਰ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਸਵੇਰੇ 11 ਵਜੇ ਤੱਕ ਬੰਦ ਰੱਖੇ ਗਏ। ਉਸ ਤੋਂ ਬਾਅਦ ਵਪਾਰੀ ਅਤੇ ਅਨੰਦਪੁਰ ਸਾਹਿਬ ਵਾਸੀਆਂ ਵੱਲੋਂ ਪੂਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਇਹ ਵੀ ਪੜ੍ਹੋ: ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ, ਬੰਧਕ ਬਣਾ ਠੱਗੇ ਕਰੋੜਾਂ ਰੁਪਏ, ਪਿਓ-ਪੁੱਤ ਦੇ ਕਾਰਨਾਮੇ ਨੇ ਉਡਾਏ ਹੋਸ਼
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e