'ਮੋਹਾਲੀ' 'ਚ ਬਾਜ਼ਾਰ ਖੁੱਲ੍ਹਦੇ ਹੀ ਲੱਗੀਆਂ ਰੌਣਕਾਂ, ਲੋਕਾਂ ਨੇ ਲਿਆ ਸੁੱਖ ਦਾ ਸਾਹ

Monday, May 18, 2020 - 05:10 PM (IST)

'ਮੋਹਾਲੀ' 'ਚ ਬਾਜ਼ਾਰ ਖੁੱਲ੍ਹਦੇ ਹੀ ਲੱਗੀਆਂ ਰੌਣਕਾਂ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਮੋਹਾਲੀ (ਵੈੱਬ ਡੈਸਕ, ਪਰਦੀਪ) : ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਲਾਕ ਡਾਊਨ/ਕਰਫਿਊ ਕਾਰਨ ਬਹੁਤ ਦਿਨਾਂ ਤੋਂ ਬੰਦ ਪਏ ਬਾਜ਼ਾਰ ਅਤੇ ਦੁਕਾਨਾਂ ਖੁੱਲ੍ਹੀਆਂ ਤਾਂ ਹਰ ਪਾਸੇ ਰੌਣਕ ਲੱਗ ਗਈ। ਕਿੰਨੇ ਦਿਨਾਂ ਤੋਂ ਘਰਾਂ ਅੰਦਰ ਡੱਕੇ ਲੋਕ ਵੀ ਜ਼ਰੂਰੀ ਸਮਾਨ ਲੈਣ ਲਈ ਸੜਕਾਂ ਅਤੇ ਬਾਜ਼ਾਰਾਂ 'ਚ ਘੁੰਮਦੇ ਹੋਏ ਦਿਖਾਈ ਦਿੱਤੇ।

PunjabKesari

ਬਾਜ਼ਾਰ ਖੁੱਲ੍ਹਣ ਤੋਂ ਬਾਅਦ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਇੰਨੇ ਦਿਨ ਮਾਰਕਿਟ ਬੰਦ ਰਹਿਣ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਕੰਮ ਕਾਰ ਵੀ ਠੱਪ ਹੋ ਚੁੱਕਾ ਹੈ ਪਰ ਲਾਕ ਡਾਊਨ-4.0 ਲਾਗੂ ਹੋਣ ਤੋਂ ਬਾਅਦ ਦੁਕਾਨਾਂ ਖੁੱਲਣ ਕਾਰਨ ਦੁਕਾਨਦਾਰਾਂ ਦੇ ਚਿਹਰੇ 'ਤੇ ਵੀ ਆਸ ਦੀ ਕਿਰਨ ਦਿਖਾਈ ਦਿੱਤੀ। ਦੁਕਾਨਦਾਰਾਂ ਨੇ ਕਿਹਾ ਕਿ ਉਹ ਦੁਕਾਨਾਂ ਖੋਲ੍ਹਣ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਣਗੇ।

PunjabKesari

ਇਸ ਦੇ ਨਾਲ ਹੀ ਸ਼ਹਿਰ ਅੰਦਰ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਸੰਸਥਾਵਾਂ ਅਤੇ ਕੋਚਿੰਗ ਸੰਸਥਾਵਾਂ ਨੂੰ ਬੰਦ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਾਰੇ ਸਿਨੇਮਾ ਘਰ, ਸ਼ਾਪਿੰਗ ਮਾਲ, ਸ਼ਾਪਿੰਗ ਕੰਪਲੈਕਸ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਇਕੱਠ ਵਾਲੀਆਂ ਥਾਵਾਂ ਵੀ ਬੰਦ ਰਹਿਣਗੀਆਂ।

PunjabKesari

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ 4 ਪਹੀਆ ਵਾਹਨ, 2 ਪਹੀਆ ਵਾਹਨ, ਟੈਕਸੀ, ਕੈਬ ਐਗਰੀਗੇਟਰ, ਸਾਈਕਲ, ਰਿਕਸ਼ਾ ਅਤੇ ਆਟੋ ਰਿਕਸ਼ਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਦੀ ਆਗਿਆ ਹੋਵੇਗੀ ਪਰ ਸ਼ਰਤ ਇਹ ਹੈ ਕਿ 4/3 ਪਹੀਆ ਵਾਹਨ 'ਚ ਡਰਾਈਵਰ ਦੇ ਨਾਲ ਦੋ ਸਵਾਰ ਅਤੇ ਦੋ ਪਹੀਆ ਵਾਹਨ ‘ਤੇ ਇਕ ਸਵਾਰ ਹੋਣ। 
PunjabKesari


author

Babita

Content Editor

Related News