''ਮਾਰਕਫੈੱਡ'' ਆਪਣੀ ਹਰ ਇਕਾਈ ''ਚ ਲਾਵੇਗਾ 550 ਬੂਟੇ
Wednesday, Jul 17, 2019 - 09:44 AM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਸ਼ੁਰੂਆਤ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ।
ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ 'ਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ੀਚਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ 'ਚ ਆਪਣਾ ਯੋਗਦਾਨ ਪਾਵੇਗੀ, ਉੱਥੇ ਮਾਰਕਫੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿੱਚ ਫ਼ਲਦਾਰ ਬੂਟੇ ਲਾਏ ਜਾਣਗੇ। ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਦਮਨਪ੍ਰੀਤ ਕੌਰ, ਸੁਪਰਡੈਂਟ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।