ਆਂਗਣਵਾੜੀਆਂ ਨੂੰ ਸਾਰੇ ਖਾਧ ਪਦਾਰਥਾਂ ਦੀ ਸਪਲਾਈ ਲਈ ਸਿੰਗਲ ਨੋਡਲ ਏਜੰਸੀ ਹੋਵੇਗੀ ਮਾਰਕਫੈੱਡ

Friday, Feb 03, 2023 - 11:25 PM (IST)

ਆਂਗਣਵਾੜੀਆਂ ਨੂੰ ਸਾਰੇ ਖਾਧ ਪਦਾਰਥਾਂ ਦੀ ਸਪਲਾਈ ਲਈ ਸਿੰਗਲ ਨੋਡਲ ਏਜੰਸੀ ਹੋਵੇਗੀ ਮਾਰਕਫੈੱਡ

ਚੰਡੀਗੜ੍ਹ (ਬਿਊਰੋ) : ਮਾਰਕਫੈੱਡ ਵੱਲੋਂ ਪੰਜਾਬ ਦੀਆਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਸਪਲਾਈ ਕਰਨ ਸਬੰਧੀ ਸਕੀਮ ਦੀਆਂ ਸੰਭਾਵਨਾਵਾਂ ਉਲੀਕਣ ਅਤੇ ਆਂਗਣਵਾੜੀਆਂ ਦੇ ਕੰਮਕਾਜ ਨਾਲ ਸਬੰਧਤ ਹੋਰ ਅਹਿਮ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ, ਆਈ.ਏ.ਐੱਸ. (ਸੇਵਾਮੁਕਤ) ਦੀ ਅਗਵਾਈ ’ਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਕਮਿਸ਼ਨ ਦੇ ਮੈਂਬਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਨੇ ਸ਼ਿਰਕਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਸਪਨਾ ਚੌਧਰੀ ਖ਼ਿਲਾਫ਼ ਮਾਮਲਾ ਦਰਜ, ਜਾਣੋ ਕੀ ਹੈ ਵਜ੍ਹਾ

ਮੀਟਿੰਗ ਦੌਰਾਨ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨੇ ਲਾਭਪਾਤਰੀਆਂ ਨੂੰ ਪੂਰਕ ਪੋਸ਼ਣ ਪ੍ਰੋਗਰਾਮ ਦੇ ਤਹਿਤ ਮਾਰਕਫੈੱਡ ਅਤੇ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿਚਕਾਰ ਪਹਿਲਾਂ ਤੋਂ ਪਕਾਏ/ਪ੍ਰੀ-ਮਿਕਸ/ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਪਲਾਈ ਲਈ ਹੋਏ ਐੱਮ.ਓ.ਯੂ. (ਸਮਝੌਤਿਆਂ) ਬਾਰੇ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : Big Breaking : ਅਮੂਲ ਤੋਂ ਬਾਅਦ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਆਂਗਣਵਾੜੀਆਂ ਨੂੰ ਸਮੁੱਚੀ ਸਮੱਗਰੀ ਦੀ ਸਪਲਾਈ ਲਈ ਮਾਰਕਫੈੱਡ ਇਕ ਸਿੰਗਲ ਨੋਡਲ ਏਜੰਸੀ ਹੋਵੇਗੀ। ਮੀਟਿੰਗ ’ਚ ਮਾਰਕਫੈੱਡ ਦੇ ਅਧਿਕਾਰੀਆਂ ਵੱਲੋਂ ਮਾਰਕਫੈੱਡ ਵੱਲੋਂ ਸਪਲਾਈ ਕੀਤੀ ਜਾਣ ਵਾਲੀ ਸਮੱਗਰੀ ਦੇ ਨਮੂਨੇ ਵੀ ਦਿਖਾਏ ਗਏ। ਮੀਟਿੰਗ ਦੌਰਾਨ ਰਸੋਈਆਂ ’ਚ ਸਫ਼ਾਈ ਬਣਾਈ ਰੱਖਣ, ਆਂਗਣਵਾੜੀਆਂ ਦੀਆਂ ਗਤੀਵਿਧੀਆਂ ਨੂੰ ਮਿਡ ਡੇ ਮੀਲ ਸਕੀਮ ਨਾਲ ਜੋੜਨ, ਸਿਹਤ ਜਾਂਚ ਆਦਿ ਨਾਲ ਸਬੰਧਤ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਨੋਟਿਸ ਬੋਰਡਾਂ ਅਤੇ ਸ਼ਿਕਾਇਤ ਬਕਸਿਆਂ ਅਤੇ ਫੂਡ ਕਮਿਸ਼ਨ ਦੇ ਹੈਲਪਲਾਈਨ ਨੰਬਰ ਅਤੇ ਵਿਭਾਗ ਦੀ ਵੈੱਬਸਾਈਟ ’ਤੇ ਕਮਿਸ਼ਨ ਦੀ ਲਘੂ ਫਿਲਮ ਪ੍ਰਸਾਰਿਤ ਕਰਨ ਸਬੰਧੀ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਘੋਖਿਆ ਜਾਵੇਗਾ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।


author

Manoj

Content Editor

Related News