ਪੰਜਾਬ ਵਿਆਹ ਕਰਵਾਉਣ ਆਈ 72 ਸਾਲਾ ਅਮਰੀਕੀ ਔਰਤ ਦਾ ਬੇਰਹਿਮੀ ਨਾਲ ਕਤਲ

Wednesday, Sep 17, 2025 - 02:48 PM (IST)

ਪੰਜਾਬ ਵਿਆਹ ਕਰਵਾਉਣ ਆਈ 72 ਸਾਲਾ ਅਮਰੀਕੀ ਔਰਤ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ/ਡੇਹਲੋਂ (ਡਾ. ਪ੍ਰਦੀਪ, ਰਾਜ) : ਅਮਰੀਕਨ ਸਿਟੀਜਨ 72 ਸਾਲਾ ਔਰਤ ਰੁਪਿੰਦਰ ਕੌਰ ਪੰਧੇਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾਰਾਏਪੁਰ ਦੇ ਇਕ ਘਰ 'ਚ ਕਤਲ ਕਰਕੇ ਲਾਸ਼ ਨੂੰ ਕੋਲਿਆਂ ਦੀ ਅੱਗ 'ਚ ਸਾੜੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਾੜੇ ਜਾਣ ਮਗਰੋਂ ਸਬੂਤ ਮਿਟਾਉਣ ਲਈ ਮੁਲਜ਼ਮ ਨੇ ਔਰਤ ਦੀਆਂ ਹੱਡੀਆਂ ਇਕ ਸੂਏ ਵਿਚ ਸੁੱਟ ਦਿੱਤੀਆਂ। ਔਰਤ ਨੂੰ ਕਤਲ ਕਰਨ ਵਾਲੇ ਕਥਿਤ ਮੁਲਜ਼ਮ ਦੀ ਪਛਾਣ ਮੱਲਾ ਪੱਤੀ ਕਿਲਾਰਾਏਪੁਰ ਨਿਵਾਸੀ ਸੁਖਜੀਤ ਸਿੰਘ ਸੋਨੂੰ ਵੱਜੋਂ ਹੋਈ ਹੈ। 

ਇਹ ਵੀ ਪੜ੍ਹੋ : ਡਿਫਾਲਟਰ ਖਪਤਕਾਰਾਂ ਦੀ ਹੁਣ ਆਵੇਗੀ ਸ਼ਾਮਤ, ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਜਾਣਕਾਰੀ ਅਨੁਸਾਰ ਉਸ ਨੇ ਮਹਿਮਾ ਸਿੰਘ ਵਾਲਾ ਪਿੰਡ ਦੇ ਇੰਗਲੈਂਡ ਵੱਸਦੇ ਐੱਨ. ਆਰ. ਆਈ. ਚਰਨਜੀਤ ਸਿੰਘ ਗਰੇਵਾਲ ਵੱਲੋਂ ਘੜੀ ਸਾਜ਼ਿਸ਼ ਅਧੀਨ ਕਤਲ ਕਰਨਾ ਕਬੂਲਿਆ ਹੈ। ਮ੍ਰਿਤਕਾ ਰੁਪਿੰਦਰ ਕੌਰ ਪੰਧੇਰ ਦਾ ਕਤਲ ਕਰਨ ਲਈ ਸੋਨੂੰ ਨੂੰ ਵਿਦੇਸ਼ ਲੈ ਕੇ ਜਾਣ ਤੋਂ ਇਲਾਵਾ ਵੱਡੀ ਰਾਸ਼ੀ ਦੇਣੀ ਸੀ। ਸੁਖਜੀਤ ਸਿੰਘ ਸੋਨੂੰ ਨੇ 18 ਅਗਸਤ ਨੂੰ ਡੇਹਲੋਂ ਪੁਲਸ ਕੋਲ ਸ਼ਿਕਾਇਤ ਲਿਖਵਾਈ ਸੀ ਕਿ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿਚ ਦੋ ਤਿੰਨ ਮਹੀਨਿਆਂ ਤੋਂ ਠਹਿਰੀ ਹੋਈ ਰੁਪਿੰਦਰ ਕੌਰ ਨੂੰ ਉਸ ਵੇਲੇ ਅਣਦੱਸੀ ਥਾਂ ਲੁਕੋ ਕੇ ਰੱਖ ਲਿਆ ਜਦੋਂ ਉਹ ਸ਼ਿਕਾਇਤ ਲਿਖਾਉਣ ਤੋਂ ਕਰੀਬ ਦਸ ਦਿਨ ਪਹਿਲਾਂ ਕੈਨੇਡਾ ਜਾਣ ਲਈ ਦਿੱਲੀ ਗਈ ਸੀ।

ਇਹ ਵੀ ਪੜ੍ਹੋ : ਪ੍ਰਵਾਸੀਆਂ ਖ਼ਿਲਾਫ਼ ਹੋ ਗਿਆ ਵੱਡਾ ਐਲਾਨ, ਜੇ ਕਿਸੇ ਨੇ ਮਕਾਨ ਕਿਰਾਏ 'ਤੇ ਦਿੱਤਾ ਤਾਂ...

ਇਸ ਤੋਂ ਪਹਿਲਾਂ ਮ੍ਰਿਤਕ ਦੀ ਭੈਣ ਕਮਲ ਕੌਰ ਖਹਿਰਾ ਨੇ ਰੁਪਿੰਦਰ ਦਾ ਫੋਨ ਬੰਦ ਮਿਲਣ ਤੋਂ ਚਾਰ ਦਿਨ ਬਾਅਦ 28 ਜੁਲਾਈ ਨੂੰ ਭਾਰਤ ਵਿਚ ਅਮਰੀਕੀ ਦੂਤਾਵਾਸ ਤੋਂ ਦਖਲ ਦੀ ਮੰਗ ਕੀਤੀ ਸੀ। ਡੇਹਲੋਂ ਪੁਲਸ ਨੇ ਇਸ ਸਬੰਧ ਵਿਚ ਸੁਖਜੀਤ ਸਿੰਘ ਸੋਨੂੰ ਨੂੰ ਹਿਰਾਸਤ ਵਿਚ ਲੈ ਕੇ ਉਸ ਦੀ ਨਿਸ਼ਾਨਦੇਹੀ ਤੇ ਮ੍ਰਿਤਕਾ ਦੀਆਂ ਹੱਡੀਆਂ ਅਤੇ ਹਥੌੜਾ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਘਟਨਾ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਐਕਸ਼ਨ, ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News