ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ''ਤੇ ਹਮਲਾ, ਚਿੱਟੇ ਦਿਨ ਸੜਕ ਵਿਚਕਾਰ ਹੋਈ ਗੁੰਡਾਗਰਦੀ (ਵੀਡੀਓ)

Tuesday, Sep 05, 2017 - 07:33 PM (IST)

ਤਲਵੰਡੀ ਸਾਬੋ (ਮੁਨੀਸ਼) : ਵਿਆਹ ਸਮਾਗਮ ਤੋਂ ਪਰਤ ਰਹੇ ਇਕ ਪਰਿਵਾਰ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਟਨਾ ਤਲਵੰਡੀ ਸਾਬੋ ਦੀ ਹੈ। 2 ਗੱਡੀਆਂ 'ਚ ਸਵਾਰ ਹਮਲਾਵਰਾਂ ਨੇ ਇਕ ਪਰਿਵਾਰ ਦੀ ਗੱਡੀ ਨੂੰ ਰੋਕ ਕੇ ਭੰਨਤੋੜ ਕੀਤੀ ਅਤੇ ਕਾਰ ਸਵਾਰਾਂ ਨਾਲ ਕੁੱਟਮਾਰ ਵੀ ਕੀਤੀ।
ਹਮਲਾਵਰ ਲੋਕਲ ਸ਼ਰਾਬ ਠੇਕੇਦਾਰ ਦੇ ਕਰਿੰਦੇ ਦੱਸੇ ਜਾ ਰਹੇ ਹਨ। ਪੀੜਤਾਂ ਦਾ ਦੋਸ਼ ਹੈ ਕਿ ਕੁਝ ਦੂਰੀ 'ਤੇ ਖੜ੍ਹੇ ਹੋਣ ਦੇ ਬਾਵਜੂਦ ਪੁਲਸ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਪੀੜਤ ਪਰਿਵਾਰ ਨੇ ਹਮਲਾਵਰਾਂ ਨੂੰ ਜਲਦ ਗ੍ਰਿਫਤਾਰ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


Related News