ਵਿਆਹੁਤਾ ਨੇ ਬਿਊਟੀ ਪਾਰਲਰ ''ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Friday, Oct 04, 2019 - 05:19 PM (IST)

ਵਿਆਹੁਤਾ ਨੇ ਬਿਊਟੀ ਪਾਰਲਰ ''ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ (ਅਮਿਤ) : ਬਠਿੰਡਾ ਦੇ ਇਕ ਬਿਊਟੀ ਪਾਰਲਰ 'ਚ ਇਕ 27 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਕੌਰ ਦਾ ਆਪਣੇ ਪਤੀ ਨਾਲ ਪਿਛਲੇ ਦੋ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਦੇ ਚੱਲਦੇ ਉਹ ਆਪਣੇ ਪੇਕੇ ਘਰ 'ਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮਨਦੀਪ ਪਿਛਲੇ ਕੁਝ ਸਮੇਂ ਤੋਂ ਡਿਪਰੈਸ਼ਨ 'ਚ ਸੀ ਜਿਸ ਕਾਰਨ ਸ਼ੁੱਕਰਵਾਰ ਨੂੰ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 

ਡਾਕਟਰਾਂ ਮੁਤਾਬਕ ਸਹਾਰਾ ਵਰਕਰਾਂ ਵਲੋਂ ਮਨਦੀਪ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਿਆ ਗਿਆ ਹੈ, ਜਿਸ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਰਨਾ ਦਾ ਪਤਾ ਲੱਗ ਸਕੇਗਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸੀ ਨੇ ਮਾਮਲੇ 'ਚ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਹੈ।


author

Gurminder Singh

Content Editor

Related News