ਕੁੱਝ ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਪਤਨੀ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ
Saturday, May 14, 2022 - 04:47 PM (IST)

ਰਾਜਪੁਰਾ (ਮਸਤਾਨਾ) : ਪਿੰਡ ਅਲਾਲਮਾਜਰਾ ਵਾਸੀ ਇਕ ਨੌਜਵਾਨ ਨੇ ਨਹਿਰ ਵਿਚ ਛਾਲ ਮਾਰ ਕੇ ਆਤਮਹੱਤਿਆ ਕਰ ਲਈ । ਪਿੰਡ ਅਲਾਲਮਾਜਰਾ ਵਾਸੀ ਬਲਕਾਰ ਸਿੰਘ ਨੇ ਥਾਣਾ ਖੇੜੀ ਗੰਡਿਆਂ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਹਰਭਜਨ ਸਿੰਘ ਦਾ ਵਿਆਹ ਲਗਭਗ 9-10 ਮਹੀਨੇ ਪਹਿਲਾਂ ਪਟਿਆਲਾ ਵਾਸੀ ਗੁਰਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸ ਦੇ ਕੁੱਝ ਰਿਸ਼ਤੇਦਾਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਲੱਗ ਪਏ, ਜਿਨ੍ਹਾਂ ਤੋਂ ਤੰਗ ਆ ਕੇ ਬੀਤੇ ਦਿਨੀਂ ਹਰਭਜਨ ਸਿੰਘ ਨੇ ਭਾਖੜਾ ਨਰਵਾਨਾ ਬ੍ਰਾਂਚ ਦੀ ਪਿੰਡ ਨਰੜੂ ਨੇੜੇ ਨਹਿਰ ’ਚ ਛਾਲ ਮਾਰ ਦਿੱਤੀ।
ਉਕਤ ਨੇ ਦੱਸਿਆ ਕਿ ਮੌਕੇ ’ਤੇ ਖੜ੍ਹੇ ਕੁੱਝ ਲੋਕਾਂ ਨੇ ਉਸ ਨੂੰ ਨਹਿਰ ’ਚੋਂ ਬਾਹਰ ਤਾਂ ਕੱਢ ਲਿਆ ਪਰ ਜਦੋਂ ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਉਦੋਂ ਤਕ ਉਸ ਦੀ ਮੌਤ ਹੋ ਗਈ ਸੀ, ਉਥੇ ਡਾਕਟਰਾਂ ਹਸਪਤਾਲ ਪਹੁੰਚਦਿਆਂ ਹੀ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਬਲਕਾਰ ਸਿੰਘ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਤਿੰਨ ਰਿਸ਼ਤੇਦਾਰਾਂ ਸਣੇ ਕੁੱਲ 4 ਖ਼ਿਲਾਫ ਧਾਰਾ 306, 34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ।