ਇਕ ਸਾਲ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ, ਇਸ ਹਾਲਤ ’ਚ ਲਾਸ਼ਾਂ ਦੇਖ ਭੈਣ ਦਾ ਨਿਕਲਿਆ ਤ੍ਰਾਹ

Monday, Nov 15, 2021 - 06:29 PM (IST)

ਇਕ ਸਾਲ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ, ਇਸ ਹਾਲਤ ’ਚ ਲਾਸ਼ਾਂ ਦੇਖ ਭੈਣ ਦਾ ਨਿਕਲਿਆ ਤ੍ਰਾਹ

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੇ ਅਧੀਨ ਆਉਂਦੀ ਭਗਵੰਤ ਕਾਲੋਨੀ ’ਚ ਇਕ ਘਰ ਦੇ ਅੰਦਰ ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਜਾਣਕਾਰੀ ਦਿੰਦੇ ਹੋਏ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਐਤਵਾਰ ਦੁਪਹਿਰ ਸਮੇਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਘਰ ’ਚ ਪਤੀ-ਪਤਨੀ ਦੀਆਂ ਲਾਸ਼ਾਂ ਪਈਆਂ ਹੋਈਆਂ ਹਨ, ਜਿਸ ’ਤੇ ਤੁਰੰਤ ਪੁਲਸ ਮੌਕੇ ’ਤੇ ਪੁੱਜੀ ਅਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕਾਰ ਡੀਲਰ ਨੇ ਪਹਿਲਾਂ ਦੋਸਤ ਨੂੰ ਕਾਰ ’ਚ ਬਿਠਾਇਆ, ਫਿਰ ਧੜਾਧੜ ਗੋਲ਼ੀਆਂ ਮਾਰ ਕੀਤਾ ਕਤਲ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਖਿਲੇਸ਼ ਕੁਮਾਰ (30) ਅਤੇ ਉਸ ਦੀ ਪਤਨੀ ਰੀਤੂ (28) ਵਜੋਂ ਕੀਤੀ ਗਈ ਹੈ। ਦੋਵੇਂ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਅਤੇ ਇਥੇ ਫੈਕਟਰੀ ਵਿਚ ਕੰਮ ਕਰਦੇ ਸਨ। ਦੋਵਾਂ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਅਖਿਲੇਸ਼ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਦੋਵਾਂ ਵਿਚ ਰੋਜ਼ ਲੜਾਈ-ਝਗੜਾ ਹੁੰਦਾ ਰਹਿੰਦਾ ਸੀ ਅਤੇ ਐਤਵਾਰ ਦੁਪਹਿਰ ਸਮੇਂ ਰੀਤੂ ਦੀ ਭੈਣ ਉਸ ਦੇ ਘਰ ਆਈ ਤਾਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਜ਼ਮੀਨ ’ਤੇ ਪਈਆਂ ਹੋਈਆਂ ਸਨ ਅਤੇ ਗਲੇ ਵਿਚ ਫਾਹਾ ਲਗਾਇਆ ਹੋਇਆ ਸੀ।

ਇਹ ਵੀ ਪੜ੍ਹੋ : ਮਾਹਿਲਪੁਰ ’ਚ ਸ਼ਰਮਨਾਕ ਘਟਨਾ, ਪਿਓ ਅਤੇ ਤਾਏ ਨੇ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਹੋਈ ਗਰਭਵਤੀ

ਜਾਂਚ ਦੌਰਾਨ ਪਤਾ ਲੱਗਾ ਕਿ ਦੋਵਾਂ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕੀਤੀ ਹੈ ਅਤੇ ਵਜ਼ਨ ਜ਼ਿਆਦਾ ਹੋਣ ਕਾਰਨ ਲਾਸ਼ਾਂ ਥੱਲੇ ਡਿੱਗ ਗਈਆਂ। ਹਾਲ ਦੀ ਘੜੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ ਅਤੇ ਦੋਵਾਂ ਦੇ ਰਿਸ਼ਤੇਦਾਰਾਂ ਨੂੰ ਉੱਤਰ ਪ੍ਰਦੇਸ਼ ਵਿਖੇ ਸੂਚਿਤ ਕਰ ਦਿੱਤਾ ਹੈ। ਹਾਲ ਦੀ ਘੜੀ 174 ਦੀ ਕਾਰਵਾਈ ਕੀਤੀ ਗਈ ਹੈ। ਬਾਕੀ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਪਾਖੰਡੀ ਸਾਧ ਦਾ ਵਹਿਸ਼ੀ ਰੂਪ, ਜਨਾਨੀ ਦਾ ਕਤਲ ਕਰਨ ਤੋਂ ਬਾਅਦ ਵੀ ਸਾਥੀਆਂ ਨਾਲ ਮਿਲ ਲਾਸ਼ ਨਾਲ ਮਿਟਾਈ ਹਵਸ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News