ਵਿਆਹ ਦੇ ਕੁੱਝ ਦਿਨਾਂ ਬਾਅਦ ਹੀ ਉਜਾੜੇ ਪਿਆ ਪਰਿਵਾਰ, ਨਵ-ਵਿਆਹੇ ਜੋੜੇ ਨੇ ਚੁੱਕਿਆ ਖੌਫ਼ਨਾਕ ਕਦਮ

Thursday, Aug 19, 2021 - 09:41 PM (IST)

ਵਿਆਹ ਦੇ ਕੁੱਝ ਦਿਨਾਂ ਬਾਅਦ ਹੀ ਉਜਾੜੇ ਪਿਆ ਪਰਿਵਾਰ, ਨਵ-ਵਿਆਹੇ ਜੋੜੇ ਨੇ ਚੁੱਕਿਆ ਖੌਫ਼ਨਾਕ ਕਦਮ

ਚੱਬੇਵਾਲ (ਗੁਰਮੀਤ) : ਥਾਣਾ ਚੱਬੇਵਾਲ ਅਧੀਨ ਪੈਦੇਂ ਪਿੰਡ ਜੱਲੋਵਾਲ ਵਿਖੇ ਬੀਤੀ ਰਾਤ ਇਕ ਨਵ ਵਿਆਹੁਤਾ ਜੋੜੇ ਵੱਲੋਂ ਜ਼ਹਿਰੀਲੀ ਦਵਾਈ ਖਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਚੱਬੇਵਾਲ ਦੀ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੱਲੋਵਾਲ ਦੇ ਅਮਰਜੋਤ ਸਿੰਘ (25) ਪੁੱਤਰ ਸੁਰਿੰਦਰ ਸਿੰਘ ਵਾਸੀ ਜੱਲੋਵਾਲ ਥਾਣਾ ਚੱਬੇਵਾਲ ਦਾ ਵਿਆਹ ਦੋ ਕੁ ਮਹੀਨੇ ਪਹਿਲਾਂ 18 ਜੂਨ 2021 ਨੂੰ ਹਰਪ੍ਰੀਤ ਕੌਰ (21) ਪੁੱਤਰੀ ਸੁਖਵਿੰਦਰ ਸਿੰਘ ਪਿੰਡ ਸੰਤੌਰ ਨਾਲ ਹੋਇਆ ਸੀ।

ਇਹ ਵੀ ਪੜ੍ਹੋ : ਕਤਲ ਤੋਂ ਪਹਿਲਾਂ ਗੈਂਗਸਟਰ ਕੁਲਵੀਰ ਨਰੂਆਣਾ ’ਤੇ ਗੋਲ਼ੀਆਂ ਚਲਾਉਣ ਵਾਲੇ 5 ਗੈਂਗਸਟਰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਕਤ ਪਤੀ-ਪਤਨੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਦੇ ਸਿੱਟੇ ਵਜੋਂ ਦੋਵਾਂ ਦੀ ਹਾਲਤ ਗੰਭੀਰ ਹੋ ਗਈ ਅਤੇ ਇਨ੍ਹਾਂ ਨੂੰ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਹਰਪ੍ਰੀਤ ਕੌਰ ਪਤਨੀ ਅਮਰਜੋਤ ਸਿੰਘ ਦੀ ਮੌਤ ਹੋ ਗਈ ਅਤੇ ਇਲਾਜ ਅਧੀਨ ਅਮਰਜੋਤ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਚੱਬੇਵਾਲ ਦੇ ਐੱਸ.ਐੱਚ.ਓ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਾਜੀਪੁਰ ’ਚ ਵੱਡੀ ਵਾਰਦਾਤ, ਕਤਲ ਕਰਕੇ ਸੁੱਟਿਆ ਤਿੰਨ ਬੱਚਿਆਂ ਦਾ ਪਿਤਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News