ਪੰਜਾਬ ''ਚ ਚਿੱਟੇ ਦਾ ਕਹਿਰ, 27 ਸਾਲਾ ਵਿਆਹੁਤਾ ਦੀ ਮੌਤ

08/04/2019 6:56:12 PM

ਬਠਿੰਡਾ (ਅਮਿਤ) : ਬਠਿੰਡਾ 'ਚ ਚਿੱਟੇ ਦੇ ਨਸ਼ੇ ਕਾਰਨ ਇਕ ਵਿਆਹੁਤਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਔਰਤ ਨੂੰ ਬੀਤੇ ਦਿਨੀਂ ਚਿੱਟੇ ਦੇ ਨਸ਼ੇ ਕਾਰਨ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਅਮਨਦੀਪ ਕੌਰ (27) ਪਤਨੀ ਜਗਦੀਸ਼ ਸਿੰਘ ਵਜੋਂ ਹੋਈ ਹੈ। 

ਮ੍ਰਿਤਕ ਦੇ ਪਤੀ ਮੁਤਾਬਕ ਉਸ ਦੀ ਪਤਨੀ ਲਗਭਗ ਡੇਢ ਸਾਲ ਤੋਂ ਚਿੱਟੇ ਦੇ ਨਸ਼ੇ ਦੀ ਗ੍ਰਿਫਤ ਵਿਚ ਸੀ, ਜਿਸ ਤੋਂ ਬਾਅਦ ਉਸ ਨੂੰ ਬੀਤੇ ਦਿਨੀਂ ਹਸਪਤਾਲ ਦਾਖਲ ਕਰਵਾਇਆ, ਨਸ਼ੇ ਕਾਰਨ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਪਰ ਐਤਵਾਰ ਨੂੰ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਡਾਕਟਰਾਂ ਨੇ ਕਿਹਾ ਕਿ ਮ੍ਰਿਤਕ ਅਮਨਦੀਪ ਕੌਰ ਪਹਿਲਾਂ ਹੀ ਨਸ਼ੇ ਦੀ ਆਦੀ ਸੀ ਪਰ ਮ੍ਰਿਤਕ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Gurminder Singh

This news is Content Editor Gurminder Singh