ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ

Friday, Mar 15, 2024 - 04:39 PM (IST)

ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ

ਅੱਚਲ ਸਾਹਿਬ (ਗੋਰਾ ਚਾਹਲ) : ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਜੈਤੋ ਸਰਜਾ ਵਿਖੇ ਅੱਜ ਸ਼ੱਕੀ ਹਾਲਾਤ ਵਿਚ ਵਿਆਹੁਤਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੜਕੀ ਦੇ ਪਿਤਾ ਪ੍ਰੇਮ ਸਿੰਘ ਵਾਸੀ ਸਰਿਆਲੀ ਕਲਾਂ (ਤਰਨ ਤਾਰਨ) ਨੇ ਦੱਸਿਆ ਕਿ ਉਸ ਦੀ ਲੜਕੀ ਨਿਰਮਤਪਾਲ ਕੌਰ ਦਾ ਵਿਆਹ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੈਤੋ ਸਰਜਾ ਨਾ ਕਰੀਬ ਨੌ ਮਹੀਨੇ ਪਹਿਲਾਂ ਹੋਇਆ ਸੀ ਅਤੇ ਪਤੀ-ਪਤਨੀ ਵਿਚ ਝਗੜਾ ਰਹਿਣ ਕਾਰਨ ਅੱਜ ਸਾਨੂੰ ਫੋਨ ਆਇਆ ਕਿ ਤੁਹਾਡੀ ਲੜਕੀ ਦੀ ਮੌਤ ਹੋ ਚੁੱਕੀ ਹੈ, ਇਸ ’ਤੇ ਅਸੀਂ ਤੁਰੰਤ ਇਸ ਦੀ ਸੂਚਨਾ ਥਾਣਾ ਰੰਘੜ ਨੰਗਲ ਪੁਲਸ ਨੂੰ ਦਿੱਤੀ।

ਇਸ ਸੰਬੰਧੀ ਜਦੋਂ ਥਾਣਾ ਰੰਘੜ ਨੰਗਲ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਆਹੁਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰਿਪੋਰਟ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। 


author

Gurminder Singh

Content Editor

Related News