ਵਿਆਹ ''ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਖੁਸ਼ੀਆਂ ਦੀ ਥਾਂ ਪੈ ਗਏ ਵੈਣ

05/27/2024 7:00:41 PM

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਪੈਂਦੇ ਪਿੰਡ ਖੋਸਾ ਦਲ ਸਿੰਘ ਕੋਲੇ ਟਿੱਪਰ ਅਤੇ ਈ-ਰਿਕਸ਼ਾ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਫਿਰੋਜ਼ਪੁਰ ਤੋਂ ਜ਼ੀਰਾ ਵਿਖੇ ਆਪਣੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਖੋਸਾ ਦਲ ਸਿੰਘ ਕੋਲ ਪਹੁੰਚੇ ਤਾਂ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਿੱਪਰ ਨੇ ਉਨ੍ਹਾਂ ਦੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਥੇ ਚੀਕ ਚਿਹਾੜਾ ਪੈ ਗਿਆ। 

ਇਹ ਵੀ ਪੜ੍ਹੋ : ਜੇ ਤੁਹਾਡੇ ਪਿੱਤੇ 'ਚ ਵੀ ਪੱਥਰੀ ਹੈ ਤਾਂ ਸਾਵਧਾਨ, ਪੀ. ਜੀ. ਆਈ. ਦੀ ਖੋਜ 'ਚ ਹੈਰਾਨ ਕਰਨ ਦੇਣ ਵਾਲਾ ਖ਼ੁਲਾਸਾ

ਇਸ ਭਿਆਨਕ ਹਾਦਸੇ ਵਿਚ ਬਜ਼ੁਰਗ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖ਼ਿਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਦੋਵੇਂ ਜ਼ਖਮੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਉਥੇ ਹੀ ਟਿੱਪਰ ਡਰਾਈਵਰ ਟਿੱਪਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਆਉਣ ਨਾਲ ਦਿਲਚਸਪ ਹੋਇਆ ਖਡੂਰ ਸਾਹਿਬ ਸੀਟ 'ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News