ਵਿਆਹ ’ਤੇ ਗਏ ਪਿਓ-ਪੁੱਤ ’ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਚਲਾਈਆਂ ਗੋਲੀਆਂ, ਫੈਲੀ ਸਨਸਨੀ

Friday, Nov 26, 2021 - 01:36 PM (IST)

ਵਿਆਹ ’ਤੇ ਗਏ ਪਿਓ-ਪੁੱਤ ’ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਚਲਾਈਆਂ ਗੋਲੀਆਂ, ਫੈਲੀ ਸਨਸਨੀ

ਤਰਨਤਾਰਨ (ਰਮਨ) - ਥਾਣਾ ਹਰੀਕੇ ਦੀ ਪੁਲਸ ਨੇ ਗੋਲੀ ਚਲਾਉਣ ਦੇ ਦੋਸ਼ 'ਚ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਬਚਿੱਤਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਜੌਨੇਕੇ ਨੇ ਦੱਸਿਆ ਕਿ ਉਹ ਆਪਣੇ ਮੁੰਡੇ ਪ੍ਰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਹਰੀਕੇ ਬਾਜ਼ਾਰ ਗਿਆ ਸੀ। ਜਦੋਂ ਉਹ ਦੋਵੇਂ ਬਾਜ਼ਾਰ ਤੋਂ ਹੁੰਦੇ ਹੋਏ ਸਤਲੁਜ ਪੈਲੇਸ ਨੇੜੇ ਪਹੁੰਚੇ ਤਾਂ ਸੜਕ ਦੇ ਦੋਵੇਂ ਪਾਸੇ ਗੱਡੀਆਂ ਖ਼ੜੀਆਂ ਹੋਈਆਂ ਸਨ, ਜਿਸ ਕਾਰਨ ਉਸ ਨੂੰ ਵੀ ਰੁੱਕਣਾ ਪਿਆ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਇਸੇ ਦੌਰਾਨ ਸੁਰਜੀਤ ਸਿੰਘ ਪੁੱਤਰ ਬਾਗ ਸਿੰਘ ਵਾਸੀ ਮੱਖੂ (ਫ਼ਿਰੋਜ਼ਪੁਰ) ਆਪਣੀ ਕਾਰ ’ਚੋਂ ਬਾਹਰ ਆ ਗਿਆ, ਜਿਸ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਆਪਣੇ ਆਪ ਨੂੰ ਬਚਾਉਣ ਲਈ ਅਸੀਂ ਦੋਵੇਂ ਪਿਓ-ਪੁੱਤ ਕਿਸੇ ਤਰ੍ਹਾਂ ਉਥੋਂ ਨਿਕਲ ਗਏ। ਸੁਰਜੀਤ ਸਿੰਘ ਨੇ 4 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਦੋਵਾਂ ਦਾ ਪਿੱਛਾ ਕੀਤਾ ਅਤੇ ਮੁੜ ਫਾਇਰਿੰਗ ਕੀਤੀ। ਗੋਲੀ ਲੱਗਣ ਕਾਰਨ ਉਨ੍ਹਾਂ ਮੁੰਡਾ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਗੁਆਂਢੀ ਕਿਰਨ ਸਿੰਘ ਪੁੱਤਰ ਬਾਗ ਸਿੰਘ ਦੀ ਮਦਦ ਨਾਲ ਆਪਣੇ ਮੁੰਡੇ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਘਟਨਾ ਤੋਂ ਬਾਅਦ ਉਕਤ ਦੋਸ਼ੀ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼


author

rajwinder kaur

Content Editor

Related News