ਵਿਆਹ ਦੇ 8 ਮਹੀਨੇ ਬਾਅਦ ਹੀ ਦਿਖਾਇਆ ਪਤੀ ਨੇ ਰੰਗ, ਮੌਤ ਦੇ ਬਰੂਹੇ ਪਹੁੰਚੀ ਪਤਨੀ
Tuesday, Jul 13, 2021 - 05:00 PM (IST)
ਫ਼ਿਰੋਜ਼ਪੁਰ (ਕੁਮਾਰ): ਕਥਿਤ ਰੂਪ ’ਚ ਇਕ ਵਿਆਹੁਤਾ ਨੂੰ ਆਪਣੇ ਪੇਕੇ ਪਰਿਵਾਰ ਤੋਂ ਪੈਸੇ ਲਿਆਉਣ ਲਈ ਮਜਬੂਰ ਕਰਦੇ ਉਸ ਦੀ ਮਾਰਕੁੱਟ ਕਰਨ ਅਤੇ ਉਸ ਦੇ ਗਲ ਵਿੱਚ ਚੁੰਨੀ ਪਾ ਕੇ ਕਤਲ ਕਰਨ ਦੀ ਕੋਸ਼ਿਸ਼ ਕਰਨ ਅਤੇ ਜ਼ਬਰਦਸਤੀ ਉਸ ਨੂੰ ਜ਼ਹਿਰੀਲੀ ਦਵਾਈ ਪਿਲਾਉਣ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਵਿਆਹੁਤਾ ਦੇ ਪਿਤਾ ਦੇ ਬਿਆਨਾਂ ਤੇ ਪਤੀ ਅੰਮ੍ਰਿਤਪਾਲ ਸਿੰਘ ਪੁੱਤਰ ਸ਼ਾਮ ਸਿੰਘ ਅਤੇ ਉਸ ਦੇ ਮਾਮਾ ਸਾਹਿਬ ਸਿੰਘ ਤੇ ਮਾਮੀ ਤੇ ਖ਼ਿਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਚਰਨਜੀਤ ਲੁਹਾਰਾ ਦੀ ਫੋਟੋ ਵਾਇਰਲ ਕਰ ਮਨਪ੍ਰੀਤ ਬਾਦਲ 'ਤੇ ਲਾਏ ਸਨ ਦੋਸ਼, ਹੁਣ ਉਸੇ ਵਿਅਕਤੀ ਨੇ ਘੇਰਿਆ ਰਾਜਾ ਵੜਿੰਗ
ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਵਿਆਹੁਤਾ ਦੇ ਪਿਤਾ ਜਸਵੀਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਵੀਰ ਨਗਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਹੈ ਕਿ ਉਸ ਦੀ ਧੀ ਰਮਨਦੀਪ ਕੌਰ ਦੀ ਵਿਆਹ ਕਰੀਬ 8 ਮਹੀਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਪੁੱਤਰ ਸ਼ਾਮ ਸਿੰਘ ਦੇ ਨਾਲ ਹੋਇਆ ਸੀ ਅਤੇ ਆਪਣੀ ਹੈਸੀਅਤ ਦੇ ਅਨੁਸਾਰ ਸ਼ਾਦੀ ਵਿੱਚ ਦਾਜ ਦਿੱਤਾ ਸੀ। ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਮੌਤ ਹੋ ਗਈ ਸੀ ਤਾਂ ਉਸਦੀ ਮਾਂ ਨੇ ਦੂਸਰੀ ਸ਼ਾਦੀ ਕਰ ਲਈ ਸੀ ਤੇ ਅੰਮ੍ਰਿਤਪਾਲ ਆਪਣੇ ਮਾਮਾ ਮਾਮੀ ਦੇ ਕੋਲ ਬੇਦੀ ਕਲੋਨੀ ਵਿੱਚ ਰਹਿੰਦਾ ਸੀ ਅਤੇ ਨਾਲ ਹੀ ਇਕ ਪਲਾਟ ਵਿਚ ਉਹ ਆਪਣਾ ਘਰ ਬਣਾ ਰਿਹਾ ਸੀ ਤੇ ਘਰ ਬਣਾਉਣ ਦੇ ਲਈ ਉਸ ਨੇ ਰਮਨਦੀਪ ਨੂੰ ਪੇਕੇ ਪਰਿਵਾਰ ਤੋਂ ਪੈਸੇ ਲਿਆਉਣ ਦੇ ਲਈ ਕਿਹਾ, ਪਰ ਬਾਪ ਬੇਟੀ ਵੱਲੋਂ ਅਸਮਰੱਥਾ ਪ੍ਰਗਟ ਕਰਨ ਤੇ ਨਾਮਜ਼ਦ ਲੋਕਾਂ ਨੇ ਰਮਨਦੀਪ ਦੇ ਗਲ ਵਿੱਚੋਂ ਚੁੰਨੀ ਪਾ ਕੇ ਗਲਾ ਕੱਟਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੇ ਜ਼ਬਰਦਸਤੀ ਰਮਨਦੀਪ ਦੇ ਮੂੰਹ ਵਿਚ ਜ਼ਹਿਰੀਲੀ ਦਵਾਈ ਪਾ ਦਿੱਤੀ, ਜਿਸ ਨਾਲ ਕੁੜੀ ਦੀ ਹਾਲ ਚਿੰਤਾਜਨਕ ਹੋ ਗਈ ਅਤੇ ਉਸ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਹੁਣ ਵੀ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਟਾਂਡਾ-ਹੁਸ਼ਿਆਰਪੁਰ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲਾ ਨੌਜਵਾਨ