ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
Wednesday, Jan 03, 2018 - 05:41 PM (IST)
ਸੰਗਰੂਰ (ਵਿਵੇਕ ਸਿੰਧਵਾਨੀ,ਗੋਇਲ) - ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਸਿਟੀ ਮਾਲੇਰਕੋਟਲਾ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਦਈ ਮੁਹੰਮਦ ਯੂਨਸ ਪੁੱਤਰ ਮੁਹੰਮਦ ਰਮਜਾਨ ਵਾਸੀ ਮੁਹੱਲਾ ਧੋਬਘਾਟ ਮਾਲੇਰਕੋਟਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਦੀ ਉਮਰ 17 ਸਾਲ ਨੂੰ ਦੋਸ਼ੀ ਨਦੀਮ ਪੁੱਤਰ ਮੁਹੰਮਦ ਜਾਹਿਦ ਵਾਸੀ 786 ਚੌਂਕ ਨਜ਼ਦੀਕ ਕਾਲੀ ਮਸਜਿਦ ਮਾਲੇਰਕੋਟਲਾ 31 ਦਸੰਬਰ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਲੈ ਗਿਆ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
