ਸ਼ਰਮਨਾਕ ! ਘਰ ''ਚ ਸੁੱਤੀ ਪਈ ਵਿਆਹੁਤਾ ਨਾਲ ਗੈਂਗਰੇਪ, ਬਣਾਈ ਵੀਡੀਓ

Tuesday, Jun 02, 2020 - 07:09 PM (IST)

ਸ਼ਰਮਨਾਕ ! ਘਰ ''ਚ ਸੁੱਤੀ ਪਈ ਵਿਆਹੁਤਾ ਨਾਲ ਗੈਂਗਰੇਪ, ਬਣਾਈ ਵੀਡੀਓ

ਹੁਸ਼ਿਆਰਪੁਰ (ਅਮਰਿੰਦਰ) : ਥਾਣਾ ਸਦਰ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਘਰ ਵਿਚ ਇਕੱਲੀ ਸੁੱਤੀ ਪਈ ਵਿਆਹੁਤਾ ਨਾਲ ਪਿੰਡ ਦੇ ਹੀ 2 ਵਿਅਕਤੀਆਂ ਵਲੋਂ ਮਿਲ ਕੇ ਸਮੂਹਕ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੀੜਤਾ ਦੀ ਸ਼ਿਕਾਇਤ 'ਤੇ ਸਦਰ ਪੁਲਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਅੱਜ ਗ੍ਰਿਫਤਾਰ ਕਰ ਲਿਆ, ਉਥੇ ਹੀ ਉਸ ਦਾ ਸਾਥੀ ਕਾਕੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਦਾ ਕਹਿਰ, ਦਿਨ ਚੜ੍ਹਦੇ 13 ਪਾਜ਼ੇਟਿਵ ਮਾਮਲੇ, ਇਕ ਦੀ ਮੌਤ 

ਥਾਣਾ ਸੁਦਰ ਪੁਲਸ ਨੂੰ ਦਿੱਤੇ ਬਿਆਨਾਂ ਵਿਚ 30 ਸਾਲਾ ਪੀੜਤਾ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਘਰ ਵਿਚ ਸੁੱਤੀ ਪਈ ਸੀ। ਇਸ ਦੌਰਾਨ ਕੰਧ ਟੱਪ ਕੇ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ ਸੁੱਖਾ ਅਤੇ ਉਸ ਦਾ ਸਾਥੀ ਕਾਕੀ ਉਨ੍ਹਾਂ ਦੇ ਘਰ ਆ ਗਏ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਕਾਕੀ ਨੇ ਉਸ ਦੀ ਵੀਡੀਓ ਵੀ ਬਣਾ ਲਈ। ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨਾਲ ਸੁਖਵਿੰਦਰ ਸਿੰਘ ਉਰਫ ਸੁੱਖਾ ਤੋਂ ਬਾਅਦ ਕਾਕੀ ਨੇ ਵੀ ਜਬਰ-ਜ਼ਨਾਹ ਕੀਤਾ।

ਇਹ ਵੀ ਪੜ੍ਹੋ : ਭਵਾਨੀਗੜ੍ਹ ''ਚ ਆਂਗਣਬਾੜੀ ਵਰਕਰ ਸਣੇ ਤਿੰਨ ਨੂੰ ਲੱਗੀ ਕੋਰੋਨਾ ਦੀ ਲਾਗ, ਰਿਪੋਰਟ ਆਈ ਪਾਜ਼ੇਟਿਵ

ਇਸ ਸੰਬੰਧੀ ਜਦੋਂ ਥਾਣਾ ਸਦਰ ਐੱਸ. ਐੱਚ. ਓ. ਇੰਸਪੈਕਟਰ ਤਲਵਿੰਦਰ ਸਿੰਘ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੀੜਤਾ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਸ ਨੇ ਪੀੜਤਾ ਦੇ ਬਿਆਨ 'ਤੇ ਦੋਵਾਂ ਮੁਲਜ਼ਮਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਅਤੇ ਕਾਕੀ ਖਿਲਾਫ ਧਾਰਾ 376 ਡੀ. ਦੇ ਤਹਿਤ ਧਾਰਾ 451 ਦੇ ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਜ਼ਿਲ੍ਹੇ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ    


author

Gurminder Singh

Content Editor

Related News