ਪੰਜਾਬ : ਵਿਆਹ ''ਚ ਸ਼ਾਮਲ ਹੋਣ ਆਈ ਕੁੜੀ ਤੇਜ਼ਧਾਰ ਨਾਲ ਵੱਢੀ, ਬਿਆਨ ਸੁਣ ਸਭ ਦੇ ਉਡੇ ਹੋਸ਼
Saturday, Sep 20, 2025 - 02:05 PM (IST)

ਮੋਗਾ : ਜ਼ਿਲ੍ਹਾ ਮੋਗਾ ਦੇ ਇਕ ਪਿੰਡ 'ਚ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਇਕ ਘਰ 'ਚ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਆਈ ਕੁੜੀ ਆਪਣੇ ਦੋਸਤ ਨਾਲ ਬਾਹਰ ਗਈ ਸੀ। ਕੁਝ ਸਮੇਂ ਬਾਅਦ ਹੀ ਉਹ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਪਰਿਵਾਰ ਨੂੰ ਪਿੰਡ ਦੀ ਨਹਿਰ ਦੇ ਕਿਨਾਰੇ ਮਿਲੀ। ਕੁੜੀ ਦੇ ਪਿਤਾ ਨੇ ਦੱਸਿਆ ਕਿ ਪੰਜ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੀ ਧੀ ਨੂੰ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ। ਉਨ੍ਹਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਪੀੜਤ ਕੁੜੀ ਨੇ ਖੁਦ ਕਿਹਾ ਕਿ ਉਹ ਦੋ ਲੜਕਿਆਂ ਨਾਲ ਗਈ ਸੀ, ਜਿਨ੍ਹਾਂ ਵਿਚੋਂ ਇਕ ਉਸ ਦਾ ਦੋਸਤ ਸੀ। ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਉਸ ਦੇ ਸਰੀਰ ਅਤੇ ਚਿਹਰੇ 'ਤੇ ਗੰਭੀਰ ਸੱਟਾਂ ਕਿਵੇਂ ਲੱਗੀਆਂ।
ਇਹ ਵੀ ਪੜ੍ਹੋ : ਅਮਰੀਕਨ ਔਰਤ ਰੁਪਿੰਦਰ ਕੌਰ ਦੇ ਕਤਲ ਕਾਂਡ 'ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
ਕੁੜੀ ਨੇ ਕਿਹਾ ਕਿ ਉਸ ਦੇ ਚਾਚੇ ਨੇ ਉਸ ਨੂੰ ਆਪਣੇ ਦੋਸਤ ਨਾਲ ਜਾਂਦੇ ਦੇਖ ਲਿਆ ਸੀ। ਇਸ ਡਰ ਕਰਕੇ ਉਸ ਨੇ ਦੋਸਤ ਨੂੰ ਕਿਹਾ ਕਿ ਜੇਕਰ ਉਹ ਘਰ ਵਾਪਸ ਗਈ ਤਾਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਮਾਰ ਸਕਦੇ ਹਨ। ਦੋਸਤ ਨੇ ਕਿਹਾ ਕਿ ਜੇਕਰ ਉਹ ਉਸ ਨੂੰ ਘਰ ਲੈ ਗਿਆ ਤਾਂ ਉਸ ਦੇ ਘਰ ਵਾਲੇ ਉਸ ਨੂੰ ਬੇਦਖਲ ਕਰ ਦੇਣਗੇ। ਉਸ ਤੋਂ ਬਾਅਦ ਉਸ ਨੂੰ ਕੁਝ ਯਾਦ ਨਹੀਂ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਪੀਡੀ ਬਾਲਕ੍ਰਿਸ਼ਨ ਸਿੰਗਲਾ ਅਤੇ ਡੀਐੱਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਪੁਲਸ ਟੀਮ ਸਮੇਤ ਹਸਪਤਾਲ ਪਹੁੰਚੇ ਅਤੇ ਪੀੜਤ ਕੁੜੀ ਦਾ ਹਾਲ-ਚਾਲ ਪੁੱਛਿਆ। ਡੀਐੱਸਪੀ ਨੇ ਕਿਹਾ ਕਿ ਕੁੜੀ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਹੈ ਅਤੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਕੁੜੀ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹੈ ਪਰ ਪੁਲਸ ਵੱਲੋਂ ਟੀਮਾਂ ਗਠਿਤ ਕਰਕੇ ਸ਼ੱਕੀ ਨੌਜਵਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e