ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ''ਤੇ ਮੁਕੱਦਮਾ ਦਰਜ

Wednesday, Dec 06, 2017 - 06:20 PM (IST)

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ''ਤੇ ਮੁਕੱਦਮਾ ਦਰਜ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - 12ਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਇਕ ਵਿਅਕਤੀ ਖਿਲਾਫ ਚੀਮਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਦੱਸਿਆ ਕਿ ਮੁੱਦਈ ਨੇ ਬਿਆਨ ਦਰਜ ਕਰਵਾਏ ਹਨ ਕਿ ਮੇਰੀਆਂ ਚਾਰ ਭੈਣਾਂ ਹਨ। ਛੋਟੀ ਭੈਣ, ਜੋ ਕਿ ਗਰਲਜ਼ ਕਾਲਜ ਹੀਰਾ ਵਾਲਾ ਗੇਟ ਸੁਨਾਮ ਵਿਖੇ 12ਵੀਂ ਕਲਾਸ 'ਚ ਪੜ੍ਹਦੀ ਹੈ, ਜਿਸ ਨੂੰ ਦੋਸ਼ੀ ਪਾਲੀ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਬਖਸ਼ੀਵਾਲਾ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News