ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਿਨਾਹ, ਹੁਣ ਮੁੱਕਰਿਆ
Monday, Jan 20, 2025 - 05:55 PM (IST)
ਪਟਿਆਲਾ (ਬਲਜਿੰਦਰ) : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਵਿਆਹ ਕਰਵਾਉਣ ਦਾ ਝਾਂਸਾ ਕੇ ਹਰਜਸ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਘਸਿਵਾਲ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਦੇ 64 ਬੀ.ਐੱਨ.ਐੱਸ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ 15 ਜਨਵਰੀ 2025 ਨੂੰ ਥਾਣਾ ਸੁਹਾਣਾ ਜ਼ਿਲ੍ਹਾ ਮੁਹਾਲੀ ਵਿਖੇ ਐੱਫ. ਆਈ. ਆਰ. ਦਰਜ ਹੈ। ਜਿਸ ਵਿਚ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਜਸ ਸਿੰਘ ਦੀ ਉਸ ਨਾਲ 1 ਨਾਲ ਪਹਿਲਾਂ ਦੋਸਤੀ ਹੋਈ ਸੀ ਅਤੇ ਉਸ ਨੇ ਸ਼ਿਕਾਇਤਕਰਤਾ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਗੈਸਟ ਹਾਊਸ ਅਤੇ ਹੋਟਲ ਵਿਚ ਲਿਜਾ ਕੇ ਜਬਰ-ਜ਼ਿਨਾਹ ਕੀਤਾ ਅਤੇ ਹੁਣ ਵਿਆਹ ਕਰਵਾਉਣ ਤੋਂ ਇਨਕਾਰ ਕਰ ਰਿਹਾ ਹੈ। ਪੁਲਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।