ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀ ਦੀ ਹਾਦਸੇ ''ਚ ਮੌਤ

Saturday, Jan 04, 2020 - 06:16 PM (IST)

ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀ ਦੀ ਹਾਦਸੇ ''ਚ ਮੌਤ

ਧੂਰੀ (ਜੈਨ) : ਇਕ ਵਿਆਹ ਸਮਾਗਮ 'ਚ ਸ਼ਿਰਕਤ ਕਰਕੇ ਵਾਪਸ ਪਰਤ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਮਾਮਲੇ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੰਤ ਸਿੰਘ ਵਾਸੀ ਮਾਨਾਂ ਲੰਘੀ 2 ਜਨਵਰੀ ਨੂੰ ਧੂਰੀ-ਸੰਗੂਰਰ ਰੋਡ 'ਤੇ ਸਥਿਤ ਇਕ ਪੈਲੇਸ ਵਿਖੇ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਲਈ ਆਇਆ ਸੀ। ਜਦੋਂ ਉਹ ਸ਼ਾਮ ਨੂੰ ਕਰੀਬ 5 ਵਜੇ ਵਾਪਸ ਆਪਣੇ ਮੋਟਰਸਾਈਕਲ 'ਤੇ ਪਿੰਡ ਜਾਣ ਲਈ ਸੜਕ ਕਰਾਸ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਲਾਪ੍ਰਵਾਹੀ ਵਰਤਦੇ ਹੋਏ ਆਪਣੀ ਕਾਰ ਉਸ ਦੇ ਮੋਟਰਸਾਈਕਲ 'ਚ ਮਾਰੀ। 

ਇਸ ਹਾਦਸੇ 'ਚ ਬਲਵਿੰਦਰ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਜ਼ਖਮੀ ਬਲਵਿੰਦਰ ਸਿੰਘ ਨੂੰ ਇਲਾਜ ਵਾਸਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਵੱਲੋਂ ਇਸ ਮਾਮਲੇ 'ਚ ਕਾਰ ਚਾਲਕ ਪੁਸ਼ਪਿੰਦਰ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਘਾਬਦਾਂ (ਸੰਗਰੂਰ) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


author

Gurminder Singh

Content Editor

Related News