ਗਾਜੇ-ਵਾਜੇ ਨਾਲ ਚੱਲ ਰਹੇ ਵਿਆਹ ''ਚ ਪੈ ਗਿਆ ਭੜਥੂ, ਲਾੜੇ ਨੂੰ ਥਾਣੇ ਲੈ ਗਈ ਪੁਲਸ

05/22/2024 12:41:13 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਥਾਣਾ ਮਮਦੋਟ ਅਧੀਨ ਪੈਂਦੇ ਇਕ ਪਿੰਡ ਵਿਚ ਪਹਿਲਾਂ ਹੀ ਵਿਆਹਿਆ ਪਤੀ ਜਦ ਦੂਜਾ ਵਿਆਹ ਕਰਵਾਉਣ ਲਈ ਬਰਾਤ ਲੈ ਕੇ ਪਿੰਡ ਵਿਚ ਪਹੁੰਚਿਆ ਤਾਂ ਇਸ ਗੱਲ ਦਾ ਉਸ ਦੀ ਪਹਿਲੀ ਪਤਨੀ ਨੂੰ ਪਤਾ ਲੱਗ ਗਿਆ ਅਤੇ ਪਹਿਲੀ ਪਤਨੀ ਤੇ ਉਸ ਦਾ ਪਰਿਵਾਰ ਪੁਲਸ ਲੈ ਕੇ ਉਥੇ ਪਹੁੰਚ ਗਿਆ ਤੇ ਫਿਰ ਖੂਬ ਹਾਈ ਵੋਲਟੇਜ ਡਰਾਮਾ ਹੋਇਆ। ਵਿਆਹੁਤਾ ਔਰਤ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਉਸ ਦੇ ਪਤੀ ਨੇ ਉਸ ਨੂੰ ਘਰੋਂ ਕੱਢਿਆ ਹੋਇਆ ਹੈ। ਵਿਆਹੁਤਾ ਅਨੁਸਾਰ ਉਸ ਨੇ ਥਾਣਾ ਵੁਮੈਨ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਸੀ ਅਤੇ ਪੰਚਾਇਤ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਉਸ ਦਾ ਪਤੀ ਉਸ ਨੂੰ ਆਪਣੇ ਨਾਲ ਲੈ ਕੇ ਜਾਵੇਗਾ ਪਰ ਉਹ ਨਹੀਂ ਆਇਆ।

ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਵਿਦੇਸ਼ ਭੱਜਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, 3 ਏਜੰਟ ਗ੍ਰਿਫ਼ਤਾਰ

ਅੱਜ ਜਦੋਂ ਉਹ ਆਪਣਾ ਦੂਜਾ ਵਿਆਹ ਕਰਵਾਉਣ ਲਈ ਬਰਾਤ ਲੈ ਕੇ ਪਹੁੰਚਿਆ ਤਾਂ ਉਸ ਨੂੰ ਇਸ ਗੱਲ ਦੀ ਖਬਰ ਮਿਲ ਗਈ ਅਤੇ ਉਸ ਨੇ ਥਾਣਾ ਮਮਦੋਟ ਦੀ ਪੁਲਸ ਨੂੰ ਇਹ ਸ਼ਿਕਾਇਤ ਕੀਤੀ ਕਿ ਉਸ ਦਾ ਅਜੇ ਤੱਕ ਤਲਾਕ ਨਹੀਂ ਹੋਇਆ ਹੈ ਅਤੇ ਉਸ ਦਾ ਪਤੀ ਤਲਾਕ ਲਏ ਬਿਨ੍ਹਾ ਹੀ ਦੂਜਾ ਵਿਆਹ ਕਰਵਾ ਰਿਹਾ ਹੈ ਤਾਂ ਪੁਲਸ ਲਾੜੇ ਅਤੇ ਉਸ ਦੇ ਪਿਤਾ ਨੂੰ ਆਪਣੇ ਨਾਲ ਥਾਣੇ ਲੈ ਗਈ। ਦੂਜੇ ਪਾਸੇ ਲਾੜੇ ਅਤੇ ਉਸ ਦੇ ਪਿਤਾ ਦਾ ਕਹਿਣਾ ਹੈ ਕਿ ਲਾੜੇ ਨੇ ਅਦਾਲਤ ਵਿਚ ਕੇਸ ਦਾਇਰ ਕੀਤਾ ਹੋਇਆ ਸੀ ਅਤੇ ਉਸ ਦਾ ਐਕਸ ਪਾਰਟੀ ਤਲਾਕ ਹੋ ਚੁੱਕਾ ਹੈ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਹੀ ਉਹ ਦੂਜਾ ਵਿਆਹ ਕਰਵਾ ਰਿਹਾ ਸੀ। ਉਧਰ ਥਾਣਾ ਮਮਦੋਟ ਦੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਧਿਰਾਂ ਦੇ ਵਕੀਲਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News