ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Thursday, Aug 19, 2021 - 04:43 PM (IST)

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਬੰਗਾ (ਚਮਨ/ਰਾਕੇਸ਼) : ਥਾਣਾ ਸਦਰ ਪੁਲਸ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨੂੰ ਇਕ ਕੁੜੀ ਨੇ 12 ਮਈ 2021 ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਸੋਢੀ ਲਾਲ ਵਾਸੀ ਗੁੜਾਪੜ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸੋਸ਼ਣ ਕੀਤਾ ਹੈ ਅਤੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ।

ਮਿਲੀ ਸ਼ਿਕਾਇਤ ਤੋਂ ਬਾਅਦ ਪੁਲਸ ਕਪਤਾਨ ਨੇ ਇਸ ਦੀ ਜਾਂਚ ਡੀ. ਐੱਸ. ਪੀ. ਸਥਾਨਕ ਦੁਆਰਾ ਕਰਵਾਈ ਜਿਸ ਦੀ ਜਾਂਚ ਪੜਤਾਲ ਕਰਨ ਉਪੰਰਤ ਇਸ ਦੀ ਰਿਪੋਰਟ ਉਨ੍ਹਾਂ ਵਲੋਂ ਪੁਲਸ ਕਪਤਾਨ ਨੂੰ ਭੇਜੀ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕੀਤਾ ਸਾਬਤ ਹੁੰਦਾ ਹੈ । ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਕਪਤਾਨ ਨੇ ਥਾਣਾ ਸਦਰ ਐੱਸ. ਐੱਚ. ਓ. ਨੂੰ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ । ਥਾਣਾ ਸਦਰ ਪੁਲਸ ਮੁੱਖੀ ਨੇ ਉਕਤ ਵਿਅਕਤੀ ਖ਼ਿਲਾਫ਼ 376 ਅਧੀਨ ਮਾਮਲਾ ਨੰਬਰ 98 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਲੋੜੀਂਦੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

 


author

Gurminder Singh

Content Editor

Related News