ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ

Wednesday, Dec 15, 2021 - 05:14 PM (IST)

ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ

ਗੁਰਦਾਸਪੁਰ (ਜੀਤ ਮਠਾਰੂ) : ਪਿੰਡ ਮੋਚਪੁਰ ਨਾਲ ਸਬੰਧਤ ਇਕ ਵਿਆਹੁਤਾ ਵੱਲੋਂ ਇਕ ਵਿਅਕਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਮਰੀਕ ਕੌਰ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਬਲਜੀਤ ਕੌਰ ਦਾ ਵਿਆਹ ਕਰੀਬ 5 ਸਾਲ ਪਹਿਲਾਂ ਰਾਜੂ ਸਿੰਘ ਨਾਲ ਹੋਇਆ ਸੀ, ਜਿਸ ਦੇ 2 ਲੜਕੇ ਹਨ।

ਵਿਆਹ ਤੋਂ ਬਾਅਦ ਦੀਪ ਸਿੰਘ ਨਾਮ ਦਾ ਵਿਅਕਤੀ ਉਸ ਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਸੀ, ਜਿਸ ਨੂੰ ਕਈ ਵਾਰ ਸਮਝਾਇਆ ਸੀ ਪਰ ਉਹ ਜੋ ਬਾਜ਼ ਨਹੀਂ ਆਇਆ ਅਤੇ ਬਲਜੀਤ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। 13 ਦਸੰਬਰ ਨੂੰ ਬਲਜੀਤ ਕੌਰ ਦਾ ਪਤੀ ਮਿਹਨਤ ਮਜ਼ਦੂਰੀ ਲਈ ਬਾਹਰ ਗਿਆ ਹੋਇਆ ਸੀ ਕਿ ਉਕਤ ਵਿਅਕਤੀ ਨੇ ਬਲਜੀਤ ਕੌਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤਾਂ ਬਲਜੀਤ ਨੇ ਦੀਪ ਸਿੰਘ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਪੁਲਸ ਨੇ ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News