ਜਲੰਧਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਵਿਆਹ ਤੋਂ ਚਾਰ ਦਿਨ ਪਹਿਲਾਂ ਲਾੜੇ ਨੇ ਕੀਤੀ ਖ਼ੁਦਕੁਸ਼ੀ
Tuesday, May 25, 2021 - 09:11 PM (IST)
ਜਲੰਧਰ (ਮ੍ਰਿਦੁਲ) : ਇਥੋਂ ਦੇ ਲੰਮਾ ਪਿੰਡ ਇਲਾਕੇ ਦੇ ਇਕ ਘਰ ਵਿਚ ਚੱਲ ਰਹੀਆਂ ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਵਿਆਹ ਤੋਂ ਸਿਰਫ ਚਾਰ ਦਿਨ ਪਹਿਲਾਂ ਹੀ ਲਾੜੇ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ ਪੁੱਤ ਦੀ ਸਹੁਰਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੇ ਮਾਨਸਿਕ ਪ੍ਰੇਸ਼ਾਨ ਦੇ ਚੱਲਦੇ ਆਪਣੀ ਜਾਨ ਦੇ ਦਿੱਤੀ।
ਇਹ ਵੀ ਪੜ੍ਹੋ : ਗੈਂਗਰੇਪ ਮਾਮਲੇ ’ਚ ਸਾਹਮਣੇ ਆਈਆਂ ਗੱਲਾਂ ਨੇ ਉਡਾਏ ਹੋਸ਼, ਜਲੰਧਰੋਂ 10 ਜ਼ਿਲ੍ਹਿਆਂ ’ਚ ਭੇਜੀਆਂ ਰਸ਼ੀਆ ਦੀਆਂ ਕੁੜੀਆਂ
ਮ੍ਰਿਤਕ ਨੌਜਵਾਨ ਦੀ ਪਛਾਣ ਸਮੀਰ ਵਾਸੀ ਲੰਮਾ ਪਿੰਡ ਵਜੋਂ ਹੋਈ ਹੈ। ਸਮੀਰ ਨੇ ਅੱਜ ਆਪਣੇ ਘਰ ਦੇ ਨੇੜੇ ਇਕ ਪਲਾਟ ਵਿਚ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਦਾ ਪਤਾ ਜਦੋਂ ਲੋਕਾਂ ਨੂੰ ਲੱਗਾ ਤਾਂ ਤੁਰੰਤ ਇਸ ਦੀ ਸੂਚਨਾ ਉਸ ਦੇ ਪਰਿਵਾਰ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪਰਿਵਾਰ ਨੇ ਪੁਲਸ ਨੂੰ ਇਸ ਬਾਬਤ ਜਾਣੂ ਕਰਵਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਹਿਲਾ ਨੂੰ ਮਿਲਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਵਾਨ ਪੁੱਤ ਦੀ ਮੌਤ ਤਾਂ ਬਾਅਦ ਕੁਰਲਾਉਂਦੀ ਹੋਈ ਮਾਂ ਨੇ ਦੱਸਿਆ ਕਿ ਉਸ ਦੇ ਪੁੱਤ ਦਾ 28 ਮਈ ਨੂੰ ਵਿਆਹ ਸੀ ਪਰ ਇਕ ਦੋ ਦਿਨ ਪਹਿਲਾਂ ਉਸ ਤੇ ਪੁੱਤਰ ਦੀ ਸਹੁਰਿਆਂ ਨਾਲ ਕੁਝ ਬਹਿਸਬਾਜ਼ੀ ਹੋ ਗਈ ਸੀ ਜਿਸ ਕਾਰਨ ਉਹ ਤਣਾਅ ’ਚ ਸੀ। ਕਿੱਥੇ ਤਾਂ ਵਿਆਹ ਵਾਲੇ ਘਰ ਵਿਚ ਖ਼ੁਸ਼ੀਆਂ ਦਾ ਮਾਹੌਲ, ਲਾੜੇ ਵਲੋਂ ਚੁੱਕੇ ਗਏ ਇਸ ਕਦਮ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਧਰ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖਾਲਿਸਤਾਨ ਟਾਈਗਰ ਫੋਰਸ ਦੇ ਕਾਰਕੁਨਾਂ ਵੱਲੋਂ ਵੱਡੇ ਖ਼ੁਲਾਸੇ, ਸੁੱਖਾ ਲੰਮੇ ਦੇ ਕਤਲ ਦਾ ਬਿਆਨ ਕੀਤਾ ਪੂਰਾ ਸੱਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?