ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ, ਪਤੀ ਤੇ ਸੱਸ ਵਿਰੁੱਧ ਕੇਸ ਦਰਜ

Saturday, Aug 14, 2021 - 05:35 PM (IST)

ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ, ਪਤੀ ਤੇ ਸੱਸ ਵਿਰੁੱਧ ਕੇਸ ਦਰਜ

ਬਟਾਲਾ (ਜ.ਬ, ਯੋਗੀ, ਅਸ਼ਵਨੀ) : ਅੱਜ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਇਕ ਔਰਤ ਦੀ ਘਰੇਲੂ ਪਰੇਸ਼ਾਨੀ ਦੇ ਚਲਦਿਆਂ ਜ਼ਹਿਰ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਗੁਰਭਿੰਦਰ ਸਿੰਘ ਨੇ ਦੱਸਿਆ ਕਿ ਰਮਨਦੀਪ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਕਾਲਾ ਨੰਗਲ ਦਾ ਵਿਆਹ ਕਰੀਬ 12 ਸਾਲ ਪਹਿਲਾਂ ਵਡਾਲਾ ਗ੍ਰੰਥੀਆਂ ਦੇ ਗੁਰਮੇਜ ਸਿੰਘ ਪੁੱਤਰ ਪਲਵਿੰਦਰ ਸਿੰਘ ਨਾਲ ਹੋਇਆ ਸੀ, ਉਸਦੇ 3 ਬੱਚੇ ਹਨ।

ਅਕਸਰ ਇਸ ਦੀ ਸੱਸ ਅਤੇ ਪਤੀ ਇਸ ਨੂੰ ਤੰਗ-ਪਰੇਸ਼ਾਨ ਕਰਦੇ ਰਹਿੰਦੇ ਸਨ। ਜਿਸ ਕਰਕੇ ਉਹ ਪਰੇਸ਼ਾਨ ਰਹਿੰਦੀ ਸੀ। ਜਿਨ੍ਹਾਂ ਤੋਂ ਦੁੱਖੀ ਹੋ ਕੇ ਉਸਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਸ ਨਾਲ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਚੈਨ ਸਿੰਘ ਦੇ ਬਿਆਨ ’ਤੇ ਸੱਸ ਗੁਰਮੀਤ ਕੌਰ ਤੇ ਪਤੀ ਗੁਰਮੇਜ ਸਿੰਘ ਖ਼ਿਲਾਫ਼ ਧਾਰਾ 306, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।


author

Gurminder Singh

Content Editor

Related News