ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾ ਲਈ ਮੌਤ, ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

Friday, Feb 25, 2022 - 11:11 AM (IST)

ਮੋਗਾ (ਆਜ਼ਾਦ) : ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਡੇਮਰੂ ਖੁਰਦ ਨਿਵਾਸੀ ਕਰਮਜੀਤ ਕੌਰ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਆਪਣੇ ਘਰ ਅੰਦਰ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਮ੍ਰਿਤਕਾ ਦੇ ਪਿਤਾ ਸਰਦੂਲ ਸਿੰਘ ਨਿਵਾਸੀ ਪਿੰਡ ਮਾੜੀ ਮੁਸਤਫਾ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਜਗਦੀਪ ਸਿੰਘ, ਸੱਸ ਸੁਖਵੰਤ ਕੌਰ, ਸਹੁਰਾ ਜਸਵੀਰ ਸਿੰਘ, ਨੰਨਦ ਰੀਤੂ, ਉਸ ਦਾ ਪਤੀ ਆਗਿਆਕਾਰ, ਨੰਦਨ ਨੀਤੂ, ਉਸਦਾ ਪਤੀ ਗੁਰਪ੍ਰੀਤ ਸਿੰਘ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਗੈਂਗਸਟਰਾਂ ਵੱਲੋਂ ਮੋਹਾਲੀ ਦੇ ਟ੍ਰੈਵਲ ਏਜੰਟ ਨੂੰ ਮਾਰਨ ਦੀ ਯੋਜਨਾ ਨਾਕਾਮ, ਗੈਂਗਸਟਰ ਜੰਟਾ ਦੇ ਤਿੰਨ ਸਾਥੀ ਗ੍ਰਿਫ਼ਤਾਰ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸਰਦੂਲ ਸਿੰਘ ਨੇ ਕਿਹਾ ਕਿ ਉਸਦੀ ਬੇਟੀ ਦਾ ਵਿਆਹ ਦੋ ਸਾਲ ਪਹਿਲਾਂ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਜਗਦੀਪ ਸਿੰਘ ਨਿਵਾਸੀ ਪਿੰਡ ਡੇਮਰੂ ਖੁਰਦ ਨਾਲ ਹੋਇਆ ਸੀ, ਵਿਆਹ ਸਮੇਂ ਮੈਂ ਆਪਣੀ ਬੇਟੀ ਨੂੰ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ, ਉਸਨੇ ਕਿਹਾ ਕਿ ਮੇਰੀ ਬੇਟੀ ਨੂੰ ਸਹੁਰਾ ਪਰਿਵਾਰ 6 ਮਹੀਨਿਆਂ ਤੋਂ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ ਕਿਉਂਕਿ ਉਸਦੇ ਪਤੀ ਜਗਦੀਪ ਸਿੰਘ ਨੇ ਜ਼ਮੀਨ ਖਰੀਦ ਕੀਤੀ ਸੀ, ਜੋ ਉਸਨੇ ਆਪਣੀ ਪਤਨੀ ਦੇ ਨਾਮ ਵੀ ਲਗਵਾਈ ਸੀ। ਇਸ ਗੱਲ ਨੂੰ ਲੈ ਕੇ ਕਥਿਤ ਦੋਸ਼ੀ ਮੇਰੀ ਧੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਸਨੇ ਮੈਨੂੰ ਇਸ ਬਾਰੇ ਦੱਸਿਆ ਵੀ ਸੀ, ਅਸੀਂ ਕਥਿਤ ਦੋਸ਼ੀ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਪਰ ਕਿਸੇ ਨੇ ਗੱਲ ਨਾ ਸੁਣੀ। ਆਖਿਰ ਮੇਰੀ ਧੀ ਨੇ ਇਨ੍ਹਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।

ਇਹ ਵੀ ਪੜ੍ਹੋ : ਕੁੱਝ ਮਹੀਨੇ ਪਹਿਲਾਂ ਕਰਵਾਏ ਪ੍ਰੇਮ ਵਿਆਹ ਦਾ ਖੌਫ਼ਨਾਕ ਅੰਤ, ਜਵਾਈ ਨੇ ਸਹੁਰੇ ਘਰ ਜਾ ਕੇ ਕੀਤੀ ਖ਼ੁਦਕੁਸ਼ੀ


Gurminder Singh

Content Editor

Related News