ਛੇ ਮਹੀਨੇ ਪਹਿਲਾਂ ਹੋਇਆ ਵਿਆਹ, ਜਨਮ ਦਿਨ ਮਨਾਉਣ ਗਏ ਮੁੰਡੇ ਨੇ ਹੋਟਲ ’ਚ ਲਿਆ ਫਾਹਾ

1/12/2021 2:09:41 PM

ਬਠਿੰਡਾ (ਅਮਿਤ) : ਬਠਿੰਡਾ ਦੇ ਇਕ ਨਿੱਜੀ ਹੋਟਲ ਵਿਚ ਜਨਮ ਦਿਨ ਮਨਾਉਣ ਗਏ ਮੁੰਡੇ ਨੇ ਫਾਹਾ ਲੈ ਕੇ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਹੋਟਲ ਦੇ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਜੋੜਾ ਆਇਆ ਸੀ ਅਤੇ ਜਨਮ ਦਿਨ ਮਨਾਉਣ ਦੀ ਗੱਲ ਆਖ ਕੇ ਇਕ ਕਮਰਾ ਕਿਰਾਏ ’ਤੇ ਲੈ ਲਿਆ ਅਤੇ ਕਿਹਾ ਕਿ ਉਨ੍ਹਾਂ ਦਾ ਇਕ ਗੈਸਟ ਹੋਰ ਆ ਰਿਹਾ ਹੈ ਪਰ ਸ਼ਾਮ ਨੂੰ ਜਦੋਂ ਹੋਟਲ ਦੇ ਮੁਲਾਜ਼ਮਾਂ ਨੇ ਕਮਰੇ ’ਚ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ।

ਇਹ ਵੀ ਪੜ੍ਹੋ : ਕਬੱਡੀ ਦੇ ਉੱਘੇ ਖਿਡਾਰੀ ਅਤੇ ਪ੍ਰਸਿੱਧ ਰੇਡਰ ਮਹਾਬੀਰ ਸਿੰਘ ਦੀ ਮੌਤ

ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਥਾਨ ’ਤੇ ਪਹੁੰਚੇ ਐੱਸ. ਐੱਚ. ਓ. ਥਾਣਾ ਕੋਤਵਾਲੀ ਦਵਿੰਦਰ ਸਿੰਘ ਨੇ ਦੱਸਿਆ ਕਿ ਜਿਹੜਾ ਜੋੜਾ ਇਥੇ ਆਇਆ ਸੀ ਉਹ ਪਤੀ-ਪਤਨੀ ਸਨ ਅਤੇ ਲਗਭਗ ਛੇ ਮਹੀਨੇ ਪਹਿਲਾਂ ਹੀ ਇਨ੍ਹਾਂ ਦਾ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਘਰ ਵਿਚ ਕਲੇਸ਼ ਕਾਰਨ ਨੌਜਵਾਨ ਵਲੋਂ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਕਾਰਣ 4 ਭੈਣਾਂ ਦੇ ਇਕਲੌਤੇ ਭਰਾ ਦੀ ਚੜ੍ਹਦੀ ਜਵਾਨੀ ’ਚ ਮੌਤ

ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਛਾਣ ਪਵਨ ਕੁਮਾਰ ਪੁੱਤਰ ਮੰਗਤ ਰਾਏ ਵਾਸੀ ਹੰਸ ਨਗਰ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor Gurminder Singh