ਵਿਆਹੁਤਾ ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ

Thursday, Aug 29, 2019 - 06:30 PM (IST)

ਸਮਰਾਲਾ (ਗਰਗ)– ਇੱਥੋਂ ਦੇ ਨਜ਼ਦੀਕੀ ਪਿੰਡ ਬਾਲਿਉਂ ਵਿਖੇ 27 ਸਾਲਾ ਵਿਆਹੁਤਾ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ’ਤੇ ਪੁੱਜੀ ਪੁਲਸ ਨੇ ਮਾਮਲੇ ਦੀ ਪੜਤਾਲ ਕਰਦੇ ਹੋਏ ਮਿ੍ਰਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। 

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਮਰਾਲਾ ਦੇ ਤਫ਼ਤੀਸ਼ੀ ਅਫਸਰ ਹਰਜਿੰਦਰ ਸਿੰਘ ਭੈਣੀ ਨੇ ਦੱਸਿਆ ਕਿ ਹਰਜੋਤ ਕੌਰ (27) ਪਤਨੀ ਗੁਰਪ੍ਰੀਤ ਸਿੰਘ ਵੱਲੋਂ ਦੇਰ ਰਾਤ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਸੂਚਨਾ ਮਗਰੋਂ ਪੁਲਸ ਨੇ  ਮੌਕੇ ’ਤੇ ਜਾ ਕੇ ਮਾਮਲੇ ਦੀ ਪੜਤਾਲ ਕੀਤੀ। ਇਸ ਦੌਰਾਨ ਮਿ੍ਰਤਕਾ ਦੇ ਭਰਾ ਨੇ ਪੁਲਸ ਨੂੰ  ਦਰਜ ਕਰਵਾਏ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਭੈਣ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਇਹ ਕਦਮ ਚੁੱਕਿਆ ਹੈ। ਮਿ੍ਰਤਕਾ ਦੇ ਪੇਕੇ ਪਰਿਵਾਰ ਵੱਲੋਂ ਕਿਸੇ ਤਰਾਂ ਦੀ ਵੀ ਕੋਈ ਕਰਵਾਈ ਨਾ ਕਰਵਾਏ ਜਾਣ ਦੀ ਗੱਲ ਆਖਣ ’ਤੇ ਪੁਲਸ ਨੇ ਇਸ ਮਾਮਲੇ ’ਚ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮਿ੍ਰਤਕਾ ਦੀ ਲਾਸ਼ ਪੋਸਟ ਮਾਰਟਮ ਮਗਰੋਂ ਪਰਿਵਾਰ ਨੂੰ ਸੌਂਪ ਦਿੱਤੀ ਹੈ।


Gurminder Singh

Content Editor

Related News