ਮਾਨਸਿਕ ਪ੍ਰੇਸ਼ਾਨੀ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Sunday, Feb 09, 2020 - 06:13 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਪੱਟੀ (ਸੌਰਭ) : ਪੱਟੀ ਦੀ ਗਾਰਡਨ ਕਾਲੋਨੀ 'ਚ ਇਕ ਵਿਆਹੁਤਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਸਿਟੀ ਪੱਟੀ ਹਰਮਨਜੀਤ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਪ੍ਰੀਆ ਗਰੋਵਰ (28) ਪਤਨੀ ਵਿਸ਼ਾਲ ਗਰੋਵਰ ਵਾਸੀ ਗਾਰਡਨ ਕਲੋਨੀ ਵਜੋਂ ਹੋਈ ਹੈ। ਮ੍ਰਿਤਕਾ ਦੀ ਇਕ ਧੀ ਵੀ ਹੈ। 

ਪੁਲਸ ਨੇ ਦੱਸਿਆ ਕਿ ਮ੍ਰਿਤਕਾ ਕੋਲੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਅਤੇ ਆਤਮ ਹੱਤਿਆ ਕਰਨ ਦਾ ਜ਼ਿਕਰ ਕੀਤਾ ਹੈ। ਫਿਲਹਾਲ ਪੁਲਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


author

Gurminder Singh

Content Editor

Related News